ਮੋਰਿੰਡਾ, 02 ਜਨਵਰੀ : ਮੋਰਿੰਡਾ ਨਜਦੀਕੀ ਪਿੰਡ ਡੂਮਛੇੜੀ ਤੋਂ ਤਿੰਨ ਦਰਜਨ ਦੇ ਕਰੀਬ ਪਿੰਡ ਵਾਸੀਆਂ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਜਿਸ ਨਾਲ ਆਮ ਆਦਮੀ ਪਾਰਟੀ ਨੂੰ ਕਾਫੀ ਵੱਡਾ ਹੁੰਗਾਰਾ ਮਿਲਿਆ ਹੈ। ਇਸ ਮੌਕੇ ਬੋਲਦਿਆਂ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਹਰ ਵਰਗ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਤੋਂ ਤੰਗ ਆ ਚੁੱਕਾ ਹੈ। ਲੋਕਾਂ ਨੂੰ ਹੁਣ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਹੈ।
ਉਹਨਾਂ ਕਿਹਾ ਕਿ ਲੋਕ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਦਿੱਲੀ ਵਿਚਲੀਆਂ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਮੌਜੂਦਾ ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋ ਗਏ ਹਨ। ਜਿਸ ਕਾਰਨ ਲੋਕਾਂ ਦਾ ਝੁਕਾਅ ਆਮ ਆਦਮੀ ਪਾਰਟੀ ਵੱਲ ਵਧਦਾ ਜਾ ਰਿਹਾ ਹੈ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ ਗਰੰਟੀਆਂ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਦੀ ਕੋਈ ਫਿਕਰ ਨਹੀਂ ਹੈ। ਪੰਜਾਬ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਉਮੀਦ ਰੱਖਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਮਿਲਣਗੇ।
ਇਸ ਮੌਕੇ ਨੰਬਰਦਾਰ ਹਰਜੀਤ ਸਿੰਘ, ਜਗਦੀਪ ਸਿੰਘ, ਬਲਦੇਵ ਸਿੰਘ, ਧਰਮਿੰਦਰ ਸਿੰਘ, ਗੁਰਦੀਪ ਸਿੰਘ, ਜਗਦੀਸ਼ ਹਜਾਰੀਆ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਗੁਰਯੋਧ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਜਗਮੋਹਣ ਸਿੰਘ, ਸੱਜਣ ਸਿੰਘ, ਸੁਖਦੇਵ ਸਿੰਘ, ਤਰਲੋਕ ਸਿੰਘ, ਭੁਪਿੰਦਰ ਸਿੰਘ, ਪ੍ਰੇਮ ਸਿੰਘ ਗਗਨ, ਸੁਖਵੀਰ ਸਿੰਘ, ਪਰਮਜੀਤ ਸਿੰਘ ਭੁੱਲਰ, ਜਗਵੰਤ ਸਿੰਘ, ਮਨਪ੍ਰੀਤ ਸਿੰਘ, ਜਗਦੀਪ ਸਿੰਘ, ਗੁਰਸਿਮਰਨ ਸਿੰਘ, ਅਮਰਵੀਰ ਸਿੰਘ, ਜਸਮੇਰ ਸਿੰਘ, ਕੁਲਵੀਰ ਸਿੰਘ, ਕੁਲਦੀਪ ਸਿੰਘ, ਧਰਮਿੰਦਰ ਸਿੰਘ, ਮੇਹਰ ਸਿੰਘ, ਕਰਮਚੰਦ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਦਰਬਾਰਾ ਸਿੰਘ, ਰਣਵੀਰ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ ਕੰਮਾ, ਦਲਬਾਗ ਸਿੰਘ, ਗੁਰਵਿੰਦਰ ਸਿੰਘ, ਪਵਨਦੀਪ ਸਿੰਘ, ਹਰਮਨਜੀਤ ਸਿੰਘ, ਕਰਮਜੀਤ ਸਿੰਘ ਆਦਿ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕਿੰਦਰ ਸਿੰਘ ਸਹੇੜੀ ਬਲਾਕ ਪ੍ਰਧਾਨ, ਸਰਕਲ ਇੰਚਾਰਜ ਲਖਵੀਰ ਸਿੰਘ ਤਾਜਪੁਰਾ, ਬਲਵਿੰਦਰ ਸਿੰਘ ਬਲਾਕ ਪ੍ਰਧਾਨ ਰੋਪੜ੍ਹ, ਜੱਗੀ ਚੈੜੀਆਂ, ਸੋਨੀ ਡੂਮਛੇੜੀ, ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ ਸਤਨਾਮ ਸਿੰਘ ਸੋਨੀ, ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ, ਕੇਵਲ ਜੋਸ਼ੀ, ਸੋਸ਼ਲ ਮੀਡੀਆ ਇੰਚਾਰਜ ਕਮਲ ਸਿੰਘ, ਜ਼ਿਲ੍ਹਾ ਪ੍ਰਧਾਨ ਫੌਜੀ ਵਿੰਗ ਪ੍ਰਲਾਦ ਸਿੰਘ, ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਐੱਨ.ਪੀ. ਰਾਣਾ ਆਦਿ ਪਾਰਟੀ ਮੈਂਬਰ ਮੌਜੂਦ ਸਨ।
No comments:
Post a Comment