ਖਰੜ, 27 ਜਨਵਰੀ : ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਭਰਨ ਉਪਰੰਤ ਹਲਕਾ ਖਰੜ ਦੇ ਪਿੰਡ ਸ਼ੇਖਪੁਰ, ਅੰਧਹੇੜੀ ਅਤੇ ਭਾਗੋਮਾਜਰਾ ਦੇ ਵਾਸੀਆਂ ਨਾਲ ਰਣਜੀਤ ਸਿੰਘ ਗਿੱਲ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਆਪਣੀ ਸਮੂਹ ਲੀਡਰਸ਼ਿਪ ਸਮੇਤ ਚੋਣ ਪ੍ਰਚਾਰ ਦੇ ਸੰਬੰਧ ਵਿੱਚ ਮੀਟਿੰਗਾ ਕੀਤੀਆਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਉਹਨਾਂ ਨੇ ਲੋਕਾਂ ਨੂੰ ਪਾਰਟੀ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿਵਾਇਆ। ਲੋਕਾਂ ਵਿੱਚ ਇਸ ਮੀਟਿੰਗ ਦੌਰਾਨ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਿਆ ਗਿਆ।
ਇਸ ਮੌਕੇ 'ਤੇ ਪਿੰਡ ਸ਼ੇਖਪੁਰਾ ਵਿੱਚ ਸਾਬਕਾ ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਜੁਝਾਰ ਸਿੰਘ, ਅਵਤਾਰ ਸਿੰਘ ਮਾਨ, ਜਸਵਿੰਦਰ ਸਿੰਘ ਜੱਸੀ, ਸੁਰਿੰਦਰ ਸਿੰਘ ਕਾਕਾ, ਹਰਦੀਪ ਸਿੰਘ, ਹਰਬੰਸ ਸਿੰਘ ਪਿੰਡ ਅੰਧਹੇੜੀ ਤੋਂ ਹਰਿੰਦਰ ਸਿੰਘ ਖੱਟੜਾ, ਸਾਬਕਾ ਸਰਪੰਚ ਜਗਵੀਰ ਸਿੰਘ, ਸਾਬਕਾ ਸਰਪੰਚ ਸੰਪੂਰਨ ਸਿੰਘ, ਗੁਰਦੁਆਰਾ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ, ਮੋਹਨ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਰਾਜਵਿੰਦਰ, ਲਖਵਿੰਦਰ, ਰਘਵੀਰ ਸਿੰਘ, ਸਤਵੀਰ ਸਿੰਘ, ਰਵਿੰਦਰ ਸਿੰਘ ਮੌਜੂਦ ਰਹੇ। ਇਸ ਤੋਂ ਇਲਾਵਾ ਪਿੰਡ ਭਾਗੋਮਾਜਰਾ ਵਿਖੇ ਵੀ ਬਹੁਜਨ ਸਮਾਜ ਪਾਰਟੀ ਜਨਰਲ ਸਕੱਤਰ ਜ਼ਿਲ੍ਹਾ ਮੋਹਾਲੀ ਐੱਸ. ਸੀ .ਵਿੰਗ ਪਾਲ ਸਿੰਘ ਰੱਤੂ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਇੰਚਾਰਜ ਬਸਪਾ ਜਗਤਾਰ ਸਿੰਘ, ਗੁਰਨਾਮ ਸਿੰਘ ਭਾਗੋਮਾਜਰਾ, ਕੁਲਵੰਤ ਸਿੰਘ, ਗੁਰਮੁਖ ਬਹਿਲੋਲਪੁਰ, ਬਲਦੇਵ ਸਿੰਘ ਅਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਰਹੇ। ਇਸ ਦੌਰਾਨ ਸ.ਰਣਜੀਤ ਸਿੰਘ ਗਿੱਲ ਨਾਲ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਮੋਹਾਲੀ ਸਰਬਜੀਤ ਸਿੰਘ ਕਾਦੀਮਾਜਰਾ, ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਹਰਦੀਪ ਸਿੰਘ, ਐੱਸ.ਸੀ.ਵਿੰਗ ਜ਼ਿਲਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਪਾਲਇੰਦਰਜੀਤ ਸਿੰਘ ਬਾਠ ਟ੍ਰਾਂਸਪੋਰਟ ਵਿੰਗ ਪ੍ਰਧਾਨ, ਸੰਯੁਕਤ ਸਕੱਤਰ ਮੋਹਾਲੀ ਮਨਜੀਤ ਸਿੰਘ ਮਨੀ, ਯੂਥ ਵਿੰਗ ਸਕੱਤਰ ਮਨਮੋਹਣ ਸਿੰਘ ਮੋਹਣੀ, ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ, ਸਰਕਲ ਪ੍ਰਧਾਨ ਰਣਜੀਤ ਸਿੰਘ ਖੈਰਪੁਰ, ਯੂਥ ਅਕਾਲੀ ਆਗੂ ਦੀਪ ਕੁਰਾਲੀ, ਲੱਕੀ ਵਜ਼ੀਦਪੁਰ, ਨੋਨਾ ਪਡਿਆਲਾ, ਪ੍ਰਿੰਸ ਸ਼ਰਮਾ, ਸੰਮਤੀ ਮੈਂਬਰ ਸੱਜਣ ਸਿੰਘ, ਸਰਪੰਚ ਜਗਤਾਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ।
No comments:
Post a Comment