SBP GROUP

SBP GROUP

Search This Blog

Total Pageviews

ਐਸ.ਡੀ.ਐੱਮ ਐਸ.ਏ.ਐਸ ਨਗਰ ਵੱਲੋਂ ਚੋਣ ਅਮਲ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਗਈ ਅਪੀਲ

ਐਸ.ਏ.ਐਸ ਨਗਰ 10 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਣ ਕੀਤੇ ਜਾਣ ਮਗਰੋ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਸ਼ਖਤੀ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਐਸ.ਡੀ.ਐੱਮ ਸ੍ਰੀ ਹਰਬੰਸ ਸਿੰਘ ਵੱਲੋ ਅੱਜ ਪੱਤਰਕਾਰ ਮਿਲਣੀ ਨੂੰ ਸੰਬੋਧਨ ਕੀਤਾ ਅਤੇ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕੀਤੇ ਗਏ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।  


ਪੱਤਰਕਾਰ ਮਿਲਣੀ ਦੌਰਾਨ ਐਸ.ਡੀ.ਐੱਮ ਸ੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ 053 ਵਿੱਚ ਕੁੱਲ 2,34,162 ਵੋਟਰ ਆਪਣੇ ਜ਼ਮਹੂਰੀ ਹੱਕ ਦੀ ਵਰਤੋ ਕਰਨਗੇ । ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਕੁੱਲ 268 ਪੋਲਿੰਗ ਬੂਥ ਬਣਾਏ ਗਏ ਹਨ ।  ਉਨ੍ਹਾਂ ਦੱਸਿਆ  ਕਿ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿੱਚ 21 ਜਨਵਰੀ ਨੂੰ ਨੋਟੀਫਿਕਸ਼ਨ ਹੋਵੇਗਾ ਜਿਸ ਪਿਛੋ 28 ਜਨਵਰੀ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । 29 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 31 ਜਨਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ । ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਵਿੱਚ 1,22,195 ਮਰਦ ਵੋਟਰ ਹਨ ਜਦਕਿ 1,11,958 ਔਰਤਾਂ ਅਤੇ 9 ਟ੍ਰਾਸਜੈਂਡਰ ਵੋਟਰ ਵਜੋ ਰਿਜ਼ਸਟਰ ਹਨ । 

          ਉਨ੍ਹਾਂ ਦੱਸਿਆ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾ ਦੌਰਾਨ ਕੋਵਿਡ ਮਾਹਾਂਮਾਰੀ ਦੇ ਪ੍ਰਕੋਪ ਦੇ ਮੱਦੇਨਜ਼ਰ ਵੱਖਰੇ ਪ੍ਰਬੰਧ ਵੀ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਸਮੂਹ ਰਾਜਨਿਕ ਪਾਰਟੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ । ਇਸ ਦੇ ਨਾਲ ਹੀ ਸੈਕਟਰ ਹੈਲਥ ਰੈਗੂਲੇਟਰ ਨਿਯੁਕਤ ਕੀਤੇ ਗਏ ਹਨ ਜੋ ਸਿਆਸੀ ਪਾਰਟੀਆਂ ਵੱਲੋ ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾ ਰਹੀ ਪਾਲਣਾ ਨੂੰ ਯਕੀਨੀ ਬਣਾਉਂਣਗੇ । ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋ ਨਿਯੁਕਤ ਕੀਤੇ ਜਾਣ ਵਾਲੇ ਏਜੰਟਾ ਅਤੇ ਵਰਕਰਾਂ ਦੀ 100 ਫੀਸਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ। 

 ਸ਼੍ਰੀ ਹਰਬੰਸ ਸਿੰਘ ਨੇ ਦੱਸਿਆ ਕਿ ਚੋਣਾਂ ਦਾ ਅਮਲ ਕਿਸੇ ਭੈਅ, ਡਰ, ਜਾ ਲਾਲਚ ਤੋਂ ਮੁਕਤ ਕਰਾ ਕੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਜਿਲ਼੍ਹੇ ਵਿੱਚ ਸਟੈਟਿਕ ਸਰਵਲੈਸ ਟੀਮਾ, ਵੀਡੀਉ ਟੀਮਾ ਅਤੇ ਫਲਾਈੰਗ ਸਕੋਇਡ ਟੀਮਾਂ ਸਥਾਪਤ ਕੀਤੀਆਂ ਗਈਆ ਹਨ ਜਿਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ।

No comments:


Wikipedia

Search results

Powered By Blogger