ਖਿਜ਼ਰਾਬਾਦ, 24 ਜਨਵਰੀ : ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਦੀ ਅਗਵਾਈ ਵਿੱਚ ਪਿੰਡ ਖਿਜ਼ਰਾਬਾਦ ਵਿਖੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਮੀਟਿੰਗ ਰੱਖੀ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਨੇ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਰਕਾਰ ਬਣਦੇ ਹੀ ਪਹਿਲ ਦੇ ਆਧਾਰ ਤੇ ਉਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ।
ਮੀਟਿੰਗ ਦੌਰਾਨ ਰਾਣਾ ਰਣਜੀਤ ਸਿੰਘ ਗਿੱਲ ਦੀ ਮੌਜੂਦਗੀ ਹੇਠ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਮੌਜੂਦ ਰਾਜਵਿੰਦਰ ਕੌਰ ਸਾਬਕਾ ਸਰਪੰਚ, ਡਾ ਅਵਤਾਰ ਸਿੰਘ, ਸਾਬਕਾ ਪੰਚ ਭਗਤ ਸਿੰਘ , ਪੰਚ ਬਲਵੀਰ ਸਿੰਘ, ਪੰਚ ਸ਼ਮਸ਼ੇਰ ਕੌਰ, ਪੰਚ ਸੁਖਵੰਤ ਕੌਰ, ਪਰਮਜੀਤ ਸਿੰਘ, ਰਾਜਪਾਲ ਸਿੰਘ, ਨਿਰਮਲ ਸਿੰਘ, ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਭਗਤ ਮੰਗਤ ਰਾਮ, ਲੰਬੜਦਾਰ ਗੁਰਨਾਮ ਸਿੰਘ, ਰਾਮ ਲਾਲ ਖਿਜਰਾਬਾਦ, ਸਾਬਕਾ ਪੰਚ ਕ੍ਰਿਸ਼ਨ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਬਿਕਰਮ ਸਿੰਘ, ਗੁਰਮੁਖ ਸਿੰਘ, ਸੁਰਮੁਖ ਸਿੰਘ, ਅਮਨ ਸਿੰਘ, ਗੁਰਮੀਤ ਸਿੰਘ ਅਤੇ ਪਾਰਟੀ ਵਿੱਚ ਨਵੇ ਸ਼ਾਮਿਲ ਹੋਏ ਪਰਿਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਣਾ ਰਣਜੀਤ ਸਿੰਘ ਗਿੱਲ ਨੂੰ ਪੂਰੀ ਤਰ੍ਹਾਂ ਸਮਰਥਨ ਦੇਣ ਦਾ ਵਾਅਦਾ ਕੀਤਾ।
ਇਸ ਦੌਰਾਨ ਰਾਣਾ ਰਣਜੀਤ ਸਿੰਘ ਗਿੱਲ ਨਾਲ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਐੱਸ ਸੀ ਵਿੰਗ ਜ਼ਿਲਾ ਪ੍ਰਧਾਨ ਮੁਹਾਲੀ ਦਿਲਬਾਗ ਸਿੰਘ ਮੀਆਂਪੁਰ, ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਮੁਹਾਲੀ ਸਰਬਜੀਤ ਸਿੰਘ ਕਾਦੀਮਾਜਰਾ, ਮੀਤ ਪ੍ਰਧਾਨ ਬਸਪਾ ਬੀਬੀ ਰਾਜਵਿੰਦਰ ਕੌਰ, ਸਾਬਕਾ ਚੇਅਰਮੈਨ ਮੇਜਰ ਸਿੰਘ, ਹਰਮਿੰਦਰ ਸਿੰਘ ਲੌਂਗੀਆ, ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ, ਬਲਦੇਵ ਸਿੰਘ, ਸੱਜਣ ਸਿੰਘ, ਗੁਰਮੁਖ ਸਿੰਘ ਮਾਵੀ, ਰਣਧੀਰ ਸਿੰਘ ਧੀਰਾ, ਹਰਿੰਦਰ ਸਿੰਘ ਛਿੰਦਾ, ਮਨਿੰਦਰ ਸਿੰਘ, ਕੁਲਦੀਪ ਸਿੰਘ ਘੜੂੰਆਂ, ਬਲਜਿੰਦਰ ਸਿੰਘ, ਤੇਜਪ੍ਰੀਤ ਸਿੰਘ, ਰਣਜੀਤ ਸਿੰਘ ਲੌਂਗੀਆ ਸਮੇਤ ਸਮੁੱਚੀ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਰਹੀ।
No comments:
Post a Comment