SBP GROUP

SBP GROUP

Search This Blog

Total Pageviews

ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਜ਼ਿਲ੍ਹਾ ਚੋਣ ਅਫ਼ਸਰ

ਐਸ.ਏ.ਐਸ ਨਗਰ, 28 ਜਨਵਰੀ : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਦੇ ਉਦੇਸ਼ ਨਾਲ ‘ਨੋਅ ਯੂਅਰ ਕੈਂਡੀਡੇਟ’ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਵਿਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਆਪਣੇ ਅਪਰਾਧਿਕ ਪਿਛੋਕੜ ਬਾਰੇ ਨਾਮਜ਼ਦਗੀ ਪੱਤਰ ਵਿੱਚ ਦਰਜ ਕਰਨਾ ਲਾਜ਼ਮੀ ਹੈ।


 ਉਨਾਂ ਕਿਹਾ ਕਿ ਡਿਜੀਟਾਈਜੇਸ਼ਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਹਾਂ ਜਾਂ ਨਾਂਹ ਚੈੱਕ ਬੋਕਸ ’ਤੇ ਕਲਿੱਕ ਕਰਨਾ ਹੋਵੇਗਾ ਤੇ ਉਮੀਦਵਾਰ ਵੱਲੋਂ ਨਾਮਜ਼ਦਗੀ ਸਮੇਂ ਜਮਾਂ ਕਰਵਾਇਆ ਦਸਤਾਵੇਜ਼ ਸਕੈਨ ਕਰ ਕੇ ਅਪਲੋਡ ਕਰਨਾ ਹੋਵੇਗਾ। ਉਨਾਂ ਕਿਹਾ ਕਿ ਰਿਟਰਨਿੰਗ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਵਾਲਾ ਦਸਤਾਵੇਜ਼ ਦਰੁਸਤ ਹੈ ਤੇ ਕੋਈ ਵੀ ਨਾਗਰਿਕ ਇਸ ਨੂੰ ‘ਨੋਅ ਯੂਅਰ ਕੈਂਡੀਡੇਟ’ ਐਪ ਰਾਹੀਂ ਦੇਖ ਸਕਣਗੇ। ਉਨਾਂ ਕਿਹਾ ਕਿ ਇਸ ਐਪਲੀਕੇਸ਼ਨ ਜ਼ਰੀਏ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਪਤਾ ਲੱਗ ਸਕੇਗਾ ਤੇ ਇਹ ਐਪ ਉਨਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਵਿਚ ਮਦਦਗਾਰ ਹੋਵੇਗੀ।

No comments:


Wikipedia

Search results

Powered By Blogger