ਕਈ ਵਿਅਕਤੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ, ‘ਝਾਡ਼ੂ’ ਚੋਣ ਨਿਸ਼ਾਨ ਨੂੰ ਦਿੱਤਾ ਖੁੱਲ੍ਹ ਕੇ ਸਮਰਥਨ
ਮੋਹਾਲੀ, 30 ਜਨਵਰੀ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਜ਼ਿਆਦਾ ਬਲ ਮਿਲਿਆ ਜਦੋਂ ਪਿੰਡ ਬਾਕਰਪੁਰ ਵਿਖੇ ਚੱਲ ਰਹੀ ਚੋਣ ਮੀਟਿੰਗ ਦੌਰਾਨ ਮਨਪ੍ਰੀਤ ਸਿੰਘ ਸੈਣੀ, ਅਮਰਚੰਦ ਸਿੰਘ, ਸਿਮਰਨਜੀਤ ਸਿੰਘ, ਲਖਵੀਰ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਹੈਪੀ, ਦੀਪਾ, ਬੀਬੀ, ਗੁਰਨਾਮ ਸਿੰਘ, ਹਰਚੰਦ ਗੋਪਾਲ ਸਿੰਘ, ਹਰਪਾਲ ਸਰਪੰਚ ਆਦਿ ਕਈ ਵਿਅਕਤੀ ਉਨ੍ਹਾਂ ਦੀ ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਮੀਦਵਾਰ ਕੁਲਵੰਤ ਸਿੰਘ ਵੱਲੋਂ ਇਨ੍ਹਾਂ ਵਿਅਕਤੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਾਵੇਂ ਵੱਡੀ ਗਿਣਤੀ ਵਿੱਚ ਰਾਜਨੀਤਕ ਪਾਰਟੀਆਂ ਦੀ ਹਨ੍ਹੇਰੀ ਝੁੱਲ ਰਹੀ ਹੈ ਪ੍ਰੰਤੂ ਆਮ ਆਦਮੀ ਪਾਰਟੀ ਆਪਣੀ ਮਸਤ ਚਾਲ ਚੱਲ ਰਹੀ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਲੋਕੀਂ ਆਪ ਮੁਹਾਰੇ ਇਸ ਪਾਰਟੀ ਨਾਲ ਜੁਡ਼ਦੇ ਜਾ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪਾਰਟੀਆਂ ਦੀਆਂ ਸਮੇਂ-ਸਮੇਂ ’ਤੇ ਰਹੀਆਂ ਸਰਕਾਰਾਂ ਤੋਂ ਲੋਕ ਬੁਰੀ ਤਰ੍ਹਾਂ ਆਏ ਹੋਏ ਹਨ।
ਉਮੀਦਵਾਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੀ ਸੋਚ ਮੁਤਾਬਕ ਖਰੀ ਉਤਰੇਗੀ ਅਤੇ ਹਰ ਆਮ ਆਦਮੀ ਦੀ ਭਲਾਈ ਲਈ ਹਰ ਪ੍ਰਕਾਰ ਦੇ ਕੰਮ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਵਧੀਆ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
ਇਸ ਤੋਂ ਇਲਾਵਾ ਬਾਕਰਪੁਰ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਵਿੱਚ ਕੁਲਵੰਤ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਉਨ੍ਹਾਂ ਨੂੰ ਚੋਣ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਰਕੀਟੈਕਟ ਜਸਮੀਤ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ ਮਟਰਾਂ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਜੀਤੀ, ਚਰਨ ਸਿੰਘ ਸਾਬਕਾ ਪੰਚ, ਗੁਰਦੇਵ ਸਿੰਘ, ਡਾ. ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ।
No comments:
Post a Comment