ਪਿੰਡ ਮਾਜਰਾ ਵਿਖੇ ਚੋਣ ਪ੍ਰਚਾਰ ਦੌਰਾਨ ਪਿੰਡ ਵਾਸੀ ਸ. ਗਿੱਲ ਦੇ ਹੱਕ ਵਿੱਚ ਡਟੇ।
ਖਰੜ, 12 ਫਰਵਰੀ : ਪਿੰਡ ਮਾਜਰਾ ਵਿਖੇ ਸ. ਰਣਜੀਤ ਸਿੰਘ ਗਿੱਲ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਤੇ ਹਲਕੇ ਦੇ ਵਿਕਾਸ ਦਾ ਭਰੋਸਾ ਦਿਵਾਇਆ। ਇਸ ਮੌਕੇ ਉਹਨਾਂ ਨੂੰ 13 ਨੁਕਾਤੀ ਪ੍ਰੋਗਰਾਮ ਤੋਂ ਜਾਣੂੰ ਕਰਵਾਇਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਬਣਨ 'ਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ
।ਇਸ ਮੀਟਿੰਗ ਵਿੱਚ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਚੇਅਰਪਰਸਨ ਬੀਬੀ ਮਨਜੀਤ ਕੌਰ, ਪੰਚ ਜਗਦੀਸ਼ ਸਿੰਘ ਜੱਗੀ, ਪੰਚ ਲਖਵੀਰ ਸਿੰਘ ਲੱਖੀ, ਪੰਚ ਤਰਲੋਚਨ ਸਿੰਘ, ਪੰਚ ਬੀਬੀ ਸਵਰਨ ਕੌਰ, ਸਾਬਕਾ ਸਰਪੰਚ ਹਰੀ ਸਿੰਘ, ਸਾਬਕਾ ਸਰਪੰਚ ਗੁਰਮੇਲ ਸਿੰਘ, ਨੰਬਰਦਾਰ ਅਵਤਾਰ ਸਿੰਘ, ਨੰਬਰਦਾਰ ਜਗਤਾਰ ਸਿੰਘ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਲ ਰਹੇ। ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਨਾਲ ਐਸ.ਜੀ.ਪੀ.ਸੀ. ਐਗਜ਼ੈਕਟਿਵ ਮੈਂਬਰ ਅਜਮੇਰ ਸਿੰਘ ਖੇੜਾ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਮੁਹਾਲੀ ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਮਨੀ ਬੜੌਦੀ ਸੰਯੁਕਤ ਸਕੱਤਰ,ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ ਮੌਜੂਦ ਸਨ ।
No comments:
Post a Comment