ਐਸ.ਏ.ਐਸ ਨਗਰ 14 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਆਦਿ ਤੋ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਸ਼ਾਮ 6 ਵਜੇ ਤੱਕ ਹੁਕਮ ਲਾਗੂ ਰਹਿਣਗੇ।
ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਪੰਜਾਬ ਰਾਜ ਵਿੱਚ ਹੋਣੀਆਂ ਨਿਯਤ ਹੋਈਆ ਹਨ। ਚੋਣਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਉਪਰੋਕਤ ਹੁਕਮ ਲਾਗੂ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਹੁਕਮਾ ਸਬੰਧੀ ਛੋਟ ਦਿੱਤੀ ਗਈ ਹੈ ਇਸ ਤੋਂ ਇਲਾਵਾ ਧਾਰਮਿਕ ਰਸਮਾਂ, ਵਿਆਹ ਸ਼ਾਦੀਆ, ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਅਤਿਮ ਸੰਸਕਾਰ ਕਰਨ ਸਬੰਧੀ ਛੋਟ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾ ਅਨੁਸਾਰ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ । ਉਨ੍ਹਾਂ ਦੱਸਿਆ ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਨੂੰ ਸ਼ਾਮ 6 ਵਜੇ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ ।
No comments:
Post a Comment