SBP GROUP

SBP GROUP

Search This Blog

Total Pageviews

ਚੋਣ ਜ਼ਾਬਤੇ ਦੀ ਉਲੰਘਣ ਲਈ 53-ਐਸ.ਏ.ਐਸ. ਨਗਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਨੋਟਿਸ ਜਾਰੀ, 24 ਘੰਟੇ 'ਚ ਜਵਾਬ ਤਲਬ

ਐਸ.ਏ.ਐਸ. ਨਗਰ 6 ਫਰਵਰੀ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਕੁਲਵੰਤ ਸਿੰਘ ਵੱਲੋਂ 53-ਐਸ.ਏ.ਐਸ. ਨਗਰ ਵਿਖੇ ਕੱਢੇ ਰੋਡ ਸ਼ੋਅ ਸਬੰਧੀ ਜਾਣਕਾਰੀ ਮਿਲਣ ਤੇ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਐਸ.ਏ.ਐਸ. ਨਗਰ ਸ੍ਰੀ ਹਰਬੰਸ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲੈਕਸ਼ਨ ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ ਤੇ ਪਾਬੰਦੀ ਲਗਾਈ ਹੋਈ ਹੈ। ਜਿਸ ਦੇ ਮੱਦੇਨਜ਼ਰ ਅੱਜ ਮਿਤੀ 06 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਲਈ ਉਕਤ ਉਮੀਦਵਾਰ ਕੋਲੋਂ 24 ਘੰਟੇ ਅੰਦਰ ਜਵਾਬ ਤਲਬ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਥਾਣਾ ਬਲੌਗੀ ਵਿਖੇ ਵੀ ਇਸ ਸਬੰਧੀ ਐਫ.ਐਸ.ਟੀ. ਟੀਮ ਨੰਬਰ 3 ਵੱਲੋਂ ਦਿੱਤੀ ਸ਼ਿਕਾਇਤ ਦੇ ਮੱਦੇਨਜ਼ਰ ਐਫ.ਆਈ.ਆਰ. 19 ਮਿਤੀ 06.02.2022 ਯੂ/ਐਸ 03 ਪੰਜਾਬ ਪ੍ਰਵੈਨਸ਼ਨ ਆਫ ਡਿਫੇਸਮੈਂਟ ਪ੍ਰਾਪਰਟੀ ਆਰਡੀਨੈਂਸ ਐਕਟ ਤਹਿਤ ਦਰਜ ਕੀਤੀ ਗਈ ਹੈ। 

ਰਿਟਰਨਿੰਗ ਅਫ਼ਸਰ ਸ. ਹਰਬੰਸ ਸਿੰਘ ਨੇ ਦੱਸਿਆ ਕਿ ਵੀਡੀਓ ਸਰਵੇਲੈਂਸ ਟੀਮਾਂ ਵੱਲੋਂ ਕੱਢੇ ਗਏ ਇਸ ਰੋਡ ਸ਼ੋਅ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ ਹੈ l  ਉਨ੍ਹਾਂ ਦੱਸਿਆ ਕਿ ਰਿਕਾਰਡਿੰਗ ਨੂੰ ਵਾਚਣ ਉਪਰੰਤ ਇਸ ਰੋਡ ਸ਼ੋਅ ਤੇ ਕੱਢਣ ਲਈ ਕੀਤੇ ਗਏ ਖਰਚੇ ਦਾ ਵੇਰਵਾ ਕੱਢ ਕੇ  ਇਹ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਬੁੱਕ ਕੀਤਾ ਜਾਵੇਗਾ  l
ਰਿਟਰਨਿੰਗ ਅਫਸਰ ਕਮ ਐਸ.ਡੀ.ਐਮ. ਐਸ.ਏ.ਐਸ. ਨਗਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਪਾਲਣਾ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਅਮਲ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਚੋਣ ਕਮਿਸ਼ਨ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

No comments:


Wikipedia

Search results

Powered By Blogger