ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ
ਐਸ.ਏ.ਐਸ ਨਗਰ 14 ਫਰਵਰੀ : ਮੋਹਾਲੀ ਦੇ ਨੇੜਲੇ ਪਿੰਡ ਸਕਰੂਲਾਪੁਰ ਵਿਖੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਅਤੇ ਸ਼੍ਰੀ ਸ਼ਿਵ ਕਾਂਵੜ ਮਹਾਂਸੰਘ ਚੈਰੀਟਰੱਸਟ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਸਕਰੂਲਾਪੁਰ ਸਮੇਤ ਨੇੜਲੇ ਖੇਤਰਾਂ ਤੋਂ ਖੂਨਦਾਨੀਆਂ ਨੇ ਕੈਂਪ 'ਚ ਸ਼ਿਰਕਤ ਕਰਦਿਆਂ 70 ਯੂਨਿਟ ਦੇ ਕਰੀਬ ਖੂਨਦਾਨ ਕੀਤਾ। ਇਹ ਕੈਂਪ ਪੀ.ਜੀ.ਆਈ ਬਲੱਡ ਸੈਂਟਰ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਲਗਾਇਆ ਗਿਆ, ਜਿਸ 'ਚ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।
ਖੂਨਦਾਨੀਆਂ ਨੂੰ ਉਤਸ਼ਾਹਤ ਕਰਦਿਆਂ ਸ. ਨਵਜੀਤ ਸਿੰਘ ਨੇ ਕਿਹਾ ਕਿ ਖੂਨ ਦੇ ਦਾਨ ਨੂੰ ਮਹਾਂਦਾਨ ਕਿਹਾ ਜਾਂਦਾ ਹੈ, ਸਹੀ ਸਮੇਂ 'ਤੇ ਜੇਕਰ ਖੂਨ ਉਪਲਬਧ ਹੋ ਜਾਵੇ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸੱਭ ਤੋਂ ਵੱਡੀ ਸੇਵਾ ਹੈ। ਕੈਂਪ ਦੀ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ 'ਚ ਨੌਜਵਾਨ ਸਮਾਜ ਸੇਵੀ ਇੰਦਰਪਾਲ ਸਿੰਘ (ਆਈ.ਪੀ) ਅਤੇ ਸ. ਕੁਲਵਿੰਦਰ ਸਿੰਘ ਢਿੱਲੋਂ, ਨਰਿੰਦਰ ਸਿੰਘ ਗਾਂਧੀ ਸਰਪੰਚ ਘੜੂੰਆਂ, ਅਮਨਦੀਪ ਸਿੰਘ ਕਾਂਗਰਸ ਪ੍ਰਧਾਨ ਘੜੂੰਆਂ ਅਤੇ ਸਮੁੱਚੇ ਪਿੰਡ ਵਾਸੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ।
No comments:
Post a Comment