ਖਰੜ, 03 ਫ਼ਰਵਰੀ : ਵਿਧਾਨ ਸਭਾ ਚੋਣਾਂ ਦੇ ਚੋਣ ਪ੍ਰਚਾਰ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਅੱਜ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਪਿੰਡ ਪਲਹੇੜੀ ਦੇ ਸਰਪੰਚ, ਪੰਚ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਨੂੰ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਸ.ਰਣਜੀਤ ਸਿੰਘ ਗਿੱਲ ਨੇ ਇਹਨਾਂ ਦੇ ਇਸ ਸੁਯੋਗ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੀ ਪਾਰਟੀ ਦਾ ਦਾਇਰਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਜੋ ਕਿ ਪਾਰਟੀ ਦੀ ਜਿੱਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ ਤਾਂ ਕਿ ਕਿਸੇ ਹਲਕਾ ਨਿਵਾਸੀ ਨੂੰ ਕਿਸੇ ਮੁਸ਼ਕਿਲ ਦਾ ਸਾਮ੍ਹਣਾ ਨਾ ਕਰਨਾ ਪਵੇ। ਅਸੀਂ ਹਲਕੇ ਦੇ ਵਿਕਾਸ ਲਈ ਜੋ ਮਾਡਲ ਲੈ ਕੇ ਚੱਲੇ ਹਾਂ ਉਹ ਅਸੀਂ ਆਪ ਦੇ ਸਹਿਯੋਗ ਨਾਲ ਪੂਰਾ ਕਰਾਂਗੇ।
ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਮੈਂਬਰਾਂ ਜਿਨ੍ਹਾਂ ਵਿੱਚ ਸਰਪੰਚ ਰੁਸਤਮ, ਪੰਚ ਗੁਰਸ਼ਰਨ ਸਿੰਘ, ਪੰਚ ਗੁਰਦੀਪ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਰਿਟਾਇਰਡ ਗੁਰਦੇਵ ਸਿੰਘ, ਕਮਲਜੀਤ ਕੌਰ, ਭਗਤ ਸਿੰਘ, ਭੁਪਿੰਦਰ ਸਿੰਘ, ਨਿਰਮਲ ਸਿੰਘ, ਜੋਗਿੰਦਰ ਸਿੰਘ, ਸੰਗਤ ਸਿੰਘ, ਮੇਜਰ ਸਿੰਘ, ਗੁਰਦਰਸ਼ਨ ਸਿੰਘ, ਦਿਲਬਾਗ ਸਿੰਘ, ਸਰਬਜੀਤ ਸਿੰਘ, ਗੁਰਭੇਜ ਸਿੰਘ, ਧਰਮ ਸਿੰਘ, ਸਾਬਕਾ ਪੰਚ ਅਮਰੀਕ ਸਿੰਘ, ਸੌਦਾਗਰ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਹਰਦੀਪ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ ਸਨ। ਪਿੰਡ ਵਾਸੀਆਂ ਨੇ ਸ.ਗਿੱਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਦੇ ਹੱਕ ਵਿੱਚ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ 'ਤੇ ਰਾਣਾ ਗਿੱਲ ਨਾਲ ਮੀਤ ਪ੍ਰਧਾਨ ਸਤਵੀਰ ਸਿੰਘ ਸੱਤੀ, ਸਰਕਲ ਪ੍ਰਧਾਨ ਸੁਦਾਗਰ ਸਿੰਘ, ਭਗਤ ਸਿੰਘ ਅਤੇ ਬਹਾਦਰ ਸਿੰਘ ਵਿਰਕ ਵਿਸ਼ੇਸ਼ ਤੌਰ ਤੇ ਮੌਜੂਦ ਸਨ।
No comments:
Post a Comment