20 ਫ਼ਰਵਰੀ ਨੂੰ ਵੋਟਿੰਗ ਮਸ਼ੀਨ ਉਤੇ ‘ਝਾਡ਼ੂ’ ਵਾਲਾ ਬਟਨ ਦੱਬੋਗੇ ਤਾਂ ਆਪਣੀ ਕਿਸਮਤ ਵਾਲਾ ਬਟਨ ਦੱਬੋਗੇ
ਮੋਹਾਲੀ, 2 ਫ਼ਰਵਰੀ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਹੈ ਕਿ 10 ਮਾਰਚ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਵਿਅਕਤੀ ਨੂੰ ਧਰਨੇ ਰੈਲੀਆਂ ਕਰਨ ਅਤੇ ਇਨਸਾਫ਼ ਲਈ ਉੱਚੀ-ਉੱਚੀ ਚੀਕਾਂ ਮਾਰਨ ਦੀ ਲੋਡ਼ ਨਹੀਂ ਪਵੇਗੀ ਕਿਉਂਕਿ ਸਰਕਾਰੀ ਖਜ਼ਾਨੇ ਦੀ ਲੁੱਟ ਨੂੰ ਬੰਦ ਕੀਤਾ ਜਾਵੇਗਾ ਅਤੇ ਖਜ਼ਾਨੇ ਦਾ ਮੂੰਹ ਮੰਤਰੀਆਂ ਦੀਆਂ ਜੇਬਾਂ ਵੱਲ ਨਹੀਂ ਬਲਕਿ ਆਮ ਲੋਕਾਂ ਵੱਲ ਖੋਲ੍ਹਿਆ ਜਾਵੇਗਾ। ਕੁਲਵੰਤ ਸਿੰਘ ਆਪਣੀ ਚੋਣ ਪ੍ਰਚਾਰ ਮੁਹਿੰਮ ਤਹਿਤ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਮੋਹਾਲੀ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।
ਕੁਲਵੰਤ ਸਿੰਘ ਨੇ ਹਲਕਾ ਮੋਹਾਲੀ ਵਾਸੀਆਂ ਨੂੰ ਨਵੀਂ ਇਬਾਰਤ ਲਿਖਣ ਲਈ ਬਿਨਾਂ ਕਿਸੇ ਡਰ, ਲਾਲਚ ਅਤੇ ਸਿਫ਼ਾਰਸ਼ ਤੋਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਲਕਾ ਨਿਵਾਸੀ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਜ਼ਰੂਰ ਸੁਚੇਤ ਰਹਿਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਨਦੇਹੀ ਨਾਲ ਚੋਣਾਂ ਲਡ਼ ਰਹੀ ਹੈ ਅਤੇ ਪਾਰਟੀ ਗਾਰੰਟੀ ਕਰਦੀ ਹੈ ਕਿ ‘ਆਪ’ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਇਕੱਲੇ-ਇਕੱਲੇ ਵਰਗ ਦੇ ਵਿਕਾਸ ਲਈ ਰੋਡਮੈਪ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਖਜ਼ਾਨਾ ਭਰਿਆ ਜਾਂਦਾ ਹੈ। ‘ਆਪ’ ਦੀ ਸਰਕਾਰ ਬਣਨ ਉਪਰੰਤ ਪੰਜਾਬ ਦਾ ਕੋਈ ਸਕੂਲ ਅਜਿਹਾ ਨਹੀਂ ਹੋਵੇਗਾ, ਜਿੱਥੇ ਅਧਿਆਪਕ ਨਾ ਹੋਵੇ ਅਤੇ ਕੋਈ ਹਸਪਤਾਲ ਅਜਿਹਾ ਨਹੀਂ ਹੋਵੇਗਾ, ਜਿਥੇ ਡਾਕਟਰ, ਇਲਾਜ ਅਤੇ ਦਵਾਈ ਤੋਂ ਬਿਨਂਾਂ ਕਿਸੇ ਨੂੰ ਜਾਨ ਗੁਆਉਣੀ ਪਵੇ।
ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਦੀਆਂ ਚੋਣ ਰੈਲੀਆਂ ਵਿੱਚ ਲੋਕ ਆਪ ਮੁਹਾਰੇ ਆ ਰਹੇ ਹਨ, ਜਦੋਂ ਕਿ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਇਕੱਠ ਕਰਨ ਲਈ ਕਾਫ਼ੀ ਕੁੱਝ ਕਰਨਾ ਪੈਂਦਾ ਹੈ, ਕਿਉਂਕਿ ਪੰਜਾਬ ਦੀ ਸੱਤਾ ਵਿੱਚ ਰਹਿੰਦਿਆਂ ਇਨਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ।
ਉਨ੍ਹਾਂ ਨੇ ਹਲਕਾ ਮੋਹਾਲੀ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 20 ਫ਼ਰਵਰੀ ਨੂੰ ਚੋਣ ਨਿਸ਼ਾਨ ‘ਝਾਡ਼ੂ’ ਵਾਲਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ‘ਆਪ’ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਨੇ ਬਡ਼ੇ ਸਰਲ ਸ਼ਬਦਾਂ ਵਿੱਚ ਕਿਹਾ ਕਿ ਇੱਕ ਗੱਲ ਤਾਂ ਸਾਫ਼ ਹੈ ਕਿ ‘ਜੇਕਰ ਵੋਟਿੰਗ ਮਸ਼ੀਨ ਉਤੇ ‘‘ਝਾਡ਼ੂ’’ ਵਾਲਾ ਬਟਨ ਦੱਬੋਗੇ ਤਾਂ ਸਮਝ ਲੈਣਾ ਕਿ ਆਪਣੀ ਕਿਸਮਤ ਬਦਲਣ ਵਾਲਾ ਬਟਨ ਦੱਬੋਗੇ’।
No comments:
Post a Comment