SBP GROUP

SBP GROUP

Search This Blog

Total Pageviews

ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਿਲ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਚੋਣ ਪ੍ਰਚਾਰ ਪੂਰੇ ਜ਼ੋਰਾਂ

ਖਰੜ, 02 ਫਰਵਰੀ : ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲੜਾ ਭਾਰੀ ਹੋ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ।ਚੋਣ ਸਰਗਰਮੀਆਂ ਦੇ ਸੰਬੰਧ ਵਿੱਚ ਵਾਰਡ ਨੰ. 26 ਦੇ ਕੌਂਸਲਰ ਜਸਵੀਰ ਰਾਣਾ ਜੋਨੀ ਅਤੇ ਸੁਖਜੀਤ ਬਾਵਾ ਦੀ ਅਗਵਾਈ ਵਿਚ ਨਿਆਂ ਸ਼ਹਿਰ ਬਡਾਲਾ ਵਿਖੇ ਹਲਕਾ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੱਕ ਵਿੱਚ ਮੀਟਿੰਗ ਕੀਤੀ ਗਈ 


ਜਿਸ ਵਿੱਚ ਗੁਰੂ ਨਾਨਕ ਵੈਲਫੇਅਰ ਸੋਸਾਇਟੀ ਦੀ ਪੂਰੀ ਟੀਮ ਸਮੇਤ ਕਈ ਨਵੇਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ.ਗਿੱਲ ਨੇ ਇਸ ਮੌਕੇ 'ਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਏ ਸੱਜਣਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹਾਂ ਤੇ ਪਾਰਟੀ ਵੱਲੋਂ ਹਰ ਤਰ੍ਹਾਂ ਦੇ ਸਾਥ ਦਾ ਭਰੋਸਾ ਦਿਵਾਉਂਦੇ ਹਾਂ।ਸਾਡੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਪਾਰਟੀ ਦਾ ਦਾਰੋਮਦਾਰ ਦੇਖ ਕੇ ਲੋਕਾਂ ਦਾ ਵੱਡੀ ਗਿਣਤੀ ਵਿੱਚ ਸਾਡੇ ਨਾਲ ਜੁੜਨਾ ਪਾਰਟੀ ਦੀ ਜਿੱਤ ਦਾ ਪ੍ਰਤੀਕ ਹੈ।ਅਸੀਂ ਆਪ ਸਭ ਦੇ ਸਹਿਯੋਗ ਸਦਕਾ ਹਲਕੇ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਕੇ ਹਲਕੇ ਨੂੰ ਇੱਕ ਨਵੀਂ ਨੁਹਾਰ ਦੇਵਾਂਗੇ। ਇਸ ਮੌਕੇ 'ਤੇ ਮੌਜੂਦ ਲੋਕਾਂ ਨੇ ਸਰਦਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭਾਰੀ ਸਮਰਥਨ ਦੇਣ ਦਾ ਡਟ ਕੇ ਐਲਾਨ ਕੀਤਾ।

No comments:


Wikipedia

Search results

Powered By Blogger