ਆਪ ਦੀ ਸਰਕਾਰ ਬਣਦਿਆਂ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਮਸਲੇ ਹੱਲ : ਕੁਲਵੰਤ ਸਿੰਘ
ਮੋਹਾਲੀ 18 ਫ਼ਰਵਰੀ : ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਅਤੇ ਬੇਰੁਜ਼ਗਾਰ ਨੌਜਵਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਹੋਈ । ਉਪਰੰਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਬਲਦੇਵ ਸਿੰਘ ਢਿੱਲੋਂ- ਮੀਤ ਪ੍ਰਧਾਨ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਵਫ਼ਦ ਨੇ ਕੁਲਵੰਤ ਸਿੰਘ- ਉਮੀਦਵਾਰ ਵਿਧਾਨ ਸਭਾ ਹਲਕਾ ਮੁਹਾਲੀ ਅਤੇ ਸਾਬਕਾ ਮੇਅਰ ਮੋਹਾਲੀ ਕਾਰਪੋਰੇਸ਼ਨ ਦੇ ਨਾਲ ਮੁਲਾਕਾਤ ਕੀਤੀ ।
ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਪੈਨਸ਼ਨਰਾਂ ਦਾ ਡੀ. ਏ. ਕੇਂਦਰ ਸਰਕਾਰ ਦੇ ਡੀ.ਏ. ਦੀ ਕਿਸ਼ਤ ਜਾਰੀ ਕਰਨ ਦੇ ਮਹੀਨੇ ਦੇ ਵਿੱਚ ਪੰਜਾਬ ਸਰਕਾਰ ਜਾਰੀ ਕਰਨਾ ਯਕੀਨੀ ਬਣਾਵੇ, ਸੁਪਰ ਸੀਨੀਅਰ ਸਿਟੀਜ਼ਨਜ਼ ਘਰਾਂ ਵਿੱਚ ਇਕੱਲੇ ਰਹਿੰਦੇ ਹਨ ਦੀ ਸੁਰੱਖਿਆ,ਪੰਜਾਬ ਭਰ ਵਿੱਚ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੇ ਟੈਸਟ ਦੇ ਦੇ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਲਈ ਆਪਣੀ ਉਮਰ ਸੀਮਾ ਪਾਰ ਕਰ ਚੁੱਕੇ ਹਨ, ਇਨ੍ਹਾਂ ਦੀ ਉਮਰ ਸੀਮਾ ਵਧਾਈ ਜਾਵੇ ਅਤੇ ਬਿਨਾਂ ਕਿਸੇ ਦੇਰੀ ਦੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪੂਰਾ ਕੀਤਾ ਜਾਵੇ ਤਾਂ ਕਿ ਪੰਜਾਬ ਵਿਚੋਂ ਬੇਰੁਜ਼ਗਾਰੀ ਬੇਰੁਜ਼ਗਾਰ ਨੌਜਵਾਨਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ ਜਾ ਸਕੇ , ਨਾਲ ਸੰਬੰਧਤ ਮਾਮਲੇ ਵਿਚਾਰੇ ਗਏ । ਉਪਰੰਤ ਇਨ੍ਹਾਂ ਮੰਗਾਂ ਸਬੰਧੀ ਮੈਮੋਰੰਡਮ ਦੇਣ ਦੇ ਲਈ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਅਤੇ ਬੇਰੁਜ਼ਗਾਰ ਨੌਜਵਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਆਪ ਦਫ਼ਤਰ ਜਾ ਕੇ ਆਪ ਦੇ ਉਮੀਦਵਾਰ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਅਤੇ ਕੁਲਵੰਤ ਸਿੰਘ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਇਆ ਕੇ ਉਹ ਆਪ ਦੀ ਸਰਕਾਰ ਆਉਣ ਤੇ ਪਹਿਲ ਦੇ ਆਧਾਰ ਤੇ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅਤੇ ਬੇਰੁਜ਼ਗਾਰ ਨੌਜਵਾਨ ਐਸੋਸੀਏਸ਼ਨ ਦੇ ਵੱਲੋਂ ਮੰਗ ਪੱਤਰ ਵਿੱਚ ਦੱਸੀਆਂ ਗਈਆਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣਗੇ । ਕੁਲਵੰਤ ਸਿੰਘ ਨੇ ਇਹ ਪੂਰਨ ਭਰੋਸਾ ਦਿਵਾਇਆ ਕਿ ਉਹ ਆਪ ਦੀ ਸਰਕਾਰ ਆਉਣ ਤੇ ਖੁਦ ਬੁਲਾ ਕੇ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਦੁਆਰਾ ਦੱਸੀਆਂ ਗਈਆਂ ਇਨ੍ਹਾਂ ਮੰਗਾਂ ਦਾ ਸਥਾਈ ਹੱਲ ਕੀਤਾ ਜਾਵੇਗਾ ।ਕੁਲਵੰਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਵਿਰੋਧੀ ਪਾਰਟੀ ਕਾਂਗਰਸ ਅਤੇ ਸ਼੍ਰੋਮਣੀ ਕਾਦਰ ਬਸਪਾ ਗੱਠਜੋੜ ਦੇ ਉਮੀਦਵਾਰਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਤਰ੍ਹਾਂ- ਤਰ੍ਹਾਂ ਦੇ ਵਾਅਦੇ ਅਤੇ ਲਾਲਚ ਦਿੱਤੇ ਜਾ ਰਹੇ ਹਨ, ਪ੍ਰੰਤੂ ਉਹ ਆਪ ਦੀ ਸਰਕਾਰ ਬਣਨ ਤੇ ਪੂਰੀ ਸੰਜੀਦਗੀ ਦੇ ਨਾਲ ਅਤੇ ਲੋਕ ਹਿੱਤ ਵਾਲੇ ਮਸਲੇ ਸਰਕਾਰ ਕੋਲੋਂ ਹੱਲ ਕਰਵਾਉਣਗੇ ।
No comments:
Post a Comment