ਐਸ.ਏ.ਐਸ ਨਗਰ 01 ਫਰਵਰੀ : ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਮਾਹੌਲ ਬਰਕਰਾਰ ਰੱਖਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ, ਖਰਚਾ ਅਤੇ ਨਿਗਰਾਨ ਅਬਜ਼ਰਵਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਆਈ.ਏ.ਐਸ ਸ੍ਰੀ ਮੁਹੰਮਦ ਜੁਬੈਰ ਅਲੀ ਹਸ਼ਮੀ (7696550986), ਆਈ.ਏ.ਐਸ ਸ੍ਰੀ ਕੇ.ਮਹੇਸ਼ (7696570986) ਅਤੇ ਆਈ.ਏ.ਐਸ ਸ੍ਰੀ ਅਜੇ ਗੁਪਤਾ (7696590986) ਨੂੰ ਜਨਰਲ ਅਬਜ਼ਰਵਰ ਲਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਜਨਰਲ ਅਬਜ਼ਰਵਰਾਂ ਨਾਲ ਦਿੱਤੇ ਹੋਏ ਨੰਬਰ ਅਨੁਸਾਰ ਸਿੱਧੇ ਤੌਰ ਤੇ ਸੰਪਰਕ ਕੀਤਾ ਜਾ ਸਕਦਾ ਹੈ ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਆਈ.ਪੀ.ਐਸ ਸ੍ਰੀ ਵਰੁਣ ਕਪੂਰ (7696580986) ਨੂੰ ਪੁਲਿਸ ਅਬਜ਼ਰਵਰ ਲਾਇਆ ਗਿਆ ਹੈ। ਇਸੇ ਤਰ੍ਹਾਂ ਆਈ.ਆਰ.ਐਸ ਸ੍ਰੀ ਜਨਾਰਧਨ ਸਨਾਥਨ(7696560986) ਨੂੰ ਖਰਚਾ ਅਬਜ਼ਰਵਰ ਵਜ਼ੋ ਤਾਇਨਾਤ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਜੇਕਰ ਚੋਣਾਂ ਸਬੰਧੀ ਕਿਸੇ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਅਬਜ਼ਰਵਰਾਂ ਨਾਲ ਉਪਰੋਕਤ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ ਇਸ ਤੋਂ ਇਲਾਵਾ ਜੇਕਰ ਉਹ ਨਿੱਜੀ ਤੌਰ ਤੇ ਮਿਲਣਾ ਚਾਹੁੰਦੇ ਹਨ ਤਾਂ ਜਨਰਲ ਅਬਜ਼ਰਵਰਾਂ ਨੂੰ ਵਿਧਾਨ ਸਭਾ ਹਲਕਾ 052 ਖਰੜ੍ਹ ਤੋਂ ਮੁਹੰਮਦ ਜੁਬੈਰ ਅਲੀ ਹਸ਼ਮੀ ਨੂੰ ਪੀ.ਡਬਲਯੂ.ਡੀ ਰੈਸਟ ਹਾਊਸ ਖਰੜ੍ਹ ਵਿਖੇ ਅਤੇ ਵਿਧਾਨ ਸਭਾ ਹਲਕਾ 053 ਐਸ.ਏ.ਐਸ ਨਗਰ ਦੇ ਜਨਰਲ ਅਬਜ਼ਰਵਾਰ ਸ੍ਰੀ. ਕੇ .ਮਹੇਸ਼ ਨੂੰ ਕਮਰਾ ਨੰਬਰ 462 ਤੀਜੀ ਮੰਜਿਲ ਡੀ.ਏ.ਸੀ. ਕੰਪਲੈਕਸ ਵਿਖੇ ਅਤੇ ਵਿਧਾਨ ਸਭਾ ਹਲਕਾ 112 ਡੇਰਾਬਸੀ ਦੇ ਜਨਰਲ ਅਬਜ਼ਰਵਰ ਸ੍ਰੀ ਅਜੇ ਗੁਪਤਾ ਨੂੰ ਤਹਿਸੀਲਦਾਰ ਦਫ਼ਤਰ ਡੇਰਾਬਸੀ ਵਿਖੇ ਰੋਜ਼ਾਨਾ ਸਵੇਰੇ 10 ਤੋਂ 11 ਵਜੇ ਤੱਕ ਮਿਲਿਆ ਜਾ ਸਕਦਾ ਹੈ । ਇਸੇ ਤਰ੍ਰਾਂ ਪੁਲਿਸ ਅਬਜ਼ਰਵਰ ਆਈ.ਪੀ.ਐਸ ਸ੍ਰੀ ਵਰੁਣ ਕਪੂਰ ਨੂੰ ਮਿਉਸੀਪਲ ਕਾਰਪੋਰੇਸ਼ਨ ਐਸ.ਏ.ਐਸ ਨਗਰ ਵਿਖੇ 11 ਤੋਂ 12 ਵਜੇ ਤੱਕ ਮਿਲਿਆ ਜਾ ਸਕਦਾ ਹੈ ।
ਅੱਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਇਨ੍ਹਾਂ ਜਨਰਲ ਅਬਜ਼ਰਬਰਾਂ ਵੱਲੋਂ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿੱਚ ਫੇਰੀ ਪਾਈ ਗਈ ਜਿਸ ਦੌਰਾਨ ਉਨਾਂ ਨੇ ਉਮੀਦਵਾਰਾਂ ਵੱਲੋਂ ਕੀਤੀ ਜਾ ਰਹੀ ਨੋਮੀਨੇਸ਼ਨ ਦੀ ਪ੍ਰਕਿਰਿਆ ਦਾ ਜ਼ਾਇਜਾ ਲਿਆ ਮਗਰੋਂ ਉਨ੍ਹਾਂ ਵੱਲੋਂ ਅਸਿਸਟੈਂਟ ਅਬਜ਼ਰਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੇ ਧਿਆਨ ਰਖਦੇ ਹੋਏ ਉਹਨਾਂ ਵੱਲੋਂ ਕੀਤੇ ਜਾ ਰਹੇ ਖਰਚੇ ਨੂੰ ਵੀ ਰਿਕਾਰਡ ਵਿੱਚ ਲਿਆਂਦਾ ਜਾਵੇ। ਉਹਨਾਂ ਵੱਲੋਂ ਉਮੀਦਵਾਰਾਂ ਵੱਲੋਂ ਸ਼ੋਸ਼ਲ ਮੀਡੀਆ ਅਤੇ ਇਲੈਕਟ੍ਰੈਨਿਕ ਮੀਡੀਆ ਤੇ ਕੀਤੇ ਜਾ ਰਹੇ ਪ੍ਰਚਾਰ ਤੇ ਵੀ ਬਾਜ਼ ਅੱਖ ਰੱਖਣ ਦੀ ਹਦਾਇਤ ਕੀਤੀ ਗਈ । ਇਸ ਦੌਰਾਨ ਖਰਚਾ ਅਬਜ਼ਰਬਰ ਵੱਲੋਂ ਵੀ ਅਸੀਸਟੈਂਟ ਖਰਚਾ ਅਬਜ਼ਰਬਰਾਂ ਨਾਲ ਮੀਟਿੰਗ ਕਰਕੇ ਚੋਣ ਗਤੀਵਿਧੀਆਂ ਵਿਚ ਕੀਤੇ ਜਾ ਰਹੇ ਖਰਚੇ ਦਾ ਹਿਸਾਬ ਲਿਆ ਗਿਆ।
No comments:
Post a Comment