ਆਪ" ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਅੱਜ ਚੋਣ ਪ੍ਰਚਾਰ ਕਰਨ ਲਈ ਮੋਹਾਲੀ ਆਉਣਗੇ ਭਗਵੰਤ ਮਾਨ
ਮੋਹਾਲੀ, 05 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਮੰਤਰੀ ਉਮੀਦਵਾਰ ਭਗਵੰਤ ਮਾਨ ਅੱਜ 6 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੋਹਾਲੀ ਵਿੱਚ "ਆਪ" ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਰਾਹੀਂ ਚੋਣ ਪ੍ਰਚਾਰ ਕਰਨਗੇ । ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਗਵੰਤ ਮਾਨ ਰੋਡ ਸ਼ੋਅ ਰਾਹੀਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਉਕਤ ਜਾਣਕਾਰੀ ਦਿੰਦਿਆਂ ਹਲਕਾ ਮੋਹਾਲੀ ਤੋਂ "ਆਪ" ਦੇ ਉਮੀਦਵਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਗਵੰਤ ਮਾਨ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਮੋਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਥਾਵਾਂ ਤੇ ਜਾ ਕੇ ਚੋਣ ਪ੍ਰਚਾਰ ਕਰਨਗੇ ਜਿਸ ਦੇ ਤਹਿਤ ਉਹ ਅੱਜ 6 ਫਰਵਰੀ ਨੂੰ ਸਵੇਰੇ 8:30 ਵਜੇ ਪਿੰਡ ਬਲੌਂਗੀ, 9 ਵਜੇ 3ਬੀ2 ਮਾਰਕੀਟ, 9:30 ਵਜੇ ਸੈਕਟਰ 79 ਮਾਰਕੀਟ ਪਿੰਡ ਮਟੌਰ, 10 ਵਜੇ ਫੇਜ਼ 11 ਮਾਰਕੀਟ 'ਚ ਰੋਡ ਸ਼ੋਅ ਕਰਨਗੇ ਅਤੇ ਹਲਕਾ ਮੋਹਾਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕਰਨਗੇ ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੇ ਮੋਹਾਲੀ ਵਿੱਚ ਆ ਕੇ ਚੋਣ ਪ੍ਰਚਾਰ ਕਰਨ ਨਾਲ ਹਲਕਾ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਸ਼ਿਖਰਾਂ ਤੇ ਪੁਹੰਚਦੇ ਹੋਏ ਨੌਜਵਾਨਾਂ ਅਤੇ ਪੰਜਾਬ ਦੇ ਹਰ ਆਮ ਜਨ-ਸਧਾਰਣ ਦੇ ਬਹੁਤ ਹੀ ਪਸੰਦੀਦਾ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਵਿੱਚ ਹਲਕਾ ਮੋਹਾਲੀ ਦਾ ਭਰਵਾਂ ਯੋਗਦਾਨ ਹੋਵੇਗਾ ਅਤੇ ਇਥੋਂ ਦੇ ਲੋਕਾਂ ਦਾ ਭ੍ਰਿਸ਼ਟਾਚਾਰ, ਗੁੰਡਾਗਰਦੀ ਧੋਖਾਧੜੀ ਕਰਨ ਅਤੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਉੱਤੇ ਨਜ਼ਾਇਜ ਕਬਜ਼ੇ ਕਰਨ ਵਾਲੇ ਕਾਂਗਰਸੀ ਉਮੀਦਵਾਰ ਤੋਂ ਖਹਿੜਾ ਛੁਡਾਇਆ ਜਾਵੇਗਾ |
ਕੁਲਵੰਤ ਸਿੰਘ ਨੇ ਮੋਹਾਲੀ ਹਲਕੇ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕਰਦਿਆਂ ਆਉਣ ਵਾਲੀ 20 ਫਰਵਰੀ ਨੂੰ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ |
No comments:
Post a Comment