ਖਰੜ, 16 ਫਰਵਰੀ : ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਨੇ ਆਪਣੀ ਸਮੁੱਚੀ ਲੀਡਰਸ਼ਿਪ ਸਮੇਤ ਚੋਣ ਪ੍ਰਚਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਜਿਸ ਨੂੰ ਪਿੰਡ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ। ਸ.ਗਿੱਲ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤਹਿਤ ਦਰਮਿਆਨੇ ਅਤੇ ਛੋਟੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਆਪ ਸਭ ਦਾ ਸਾਥ ਹੀ ਸਾਡੀ ਪਾਰਟੀ ਦੀ ਮਜ਼ਬੂਤੀ ਦਾ ਅਧਾਰ ਹੈ।ਅਸੀਂ ਤੁਹਾਡੀਆਂ ਆਸਾਂ ਉਮੀਦਾਂ 'ਤੇ ਖ਼ਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਾਂਗੇ। ਤੁਸੀਂ ਆਪਣਾ ਸਾਥ ਇਸੇ ਤਰ੍ਹਾਂ ਬਣਾਈ ਰੱਖਣਾ। ਇਸ
ਮੀਟਿੰਗ ਵਿੱਚ ਪਿੰਡ ਦੇ ਸਥਾਨਕ ਲੋਕਾਂ ਸਮੇਤ ਸਰਪੰਚ ਬਲਵੰਤ ਸਿੰਘ, ਲਖਵੀਰ ਸਿੰਘ ਬੀਟਾ, ਲਾਭ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ, ਹਰਨੇਕ ਸਿੰਘ ਫੌਜੀ, ਪੰਚ ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।ਇਸ ਮੌਕੇ ਤੇ ਪਿੰਡ ਵਾਸੀਆਂ ਨੇ ਸ.ਗਿੱਲ ਅਤੇ ਉਹਨਾਂ ਦੀ ਸਮੁੱਚੀ ਲੀਡਰਸ਼ਿਪ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਦੇ ਹੱਕ ਵਿੱਚ ਭਾਰੀ ਸਮਰਥਨ ਦੇਣ ਦਾ ਭਰੋਸਾ ਦਿਵਾਇਆ।ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਦੇ ਨਾਲ ਸਥਾਨਕ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਰਹੀ।
No comments:
Post a Comment