ਸਿੱਖ ਸ਼ਰਧਾਲੂਆਂ ਦੀ ਮੰਗ 'ਆਪ' ਸਰਕਾਰ ਕਰੇਗੀ ਪੂਰੀ: ਅਰਵਿੰਦ ਕੇਜਰੀਵਾਲ
ਮੋਹਾਲੀ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ 'ਆਪ' ਦੀ ਸਰਕਾਰ ਬਣਨ 'ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ 'ਵਰਲਡ ਆਇਕਨ ਸਿਟੀ' ਬਣਾਇਆ ਜਾਵੇਗਾ।
ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।
No comments:
Post a Comment