ਖਰੜ,02 ਜਨਵਰੀ : ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਉਨ੍ਹਾਂ ਦੇ ਸਪੁੱਤਰ ਤੇਜਪ੍ਰੀਤ ਸਿੰਘ ਗਿੱਲ ਵੱਲੋਂ ਨਿਆਂਗਾਉਂ ਦੇ ਵਾਰਡ ਨੰ. 1, 2 ਅਤੇ 14 ਵਿੱਚ ਸਥਾਨਕ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਵਾਰਡ ਨੰ. 2 ਅਤੇ 14 ਵਿੱਚ ਯੂਥ ਕਲੱਬ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਯੂਥ ਕਲੱਬ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ
ਵਾਰਡ ਨੰ.14 ਵਿੱਚ ਸੰਤੋਸ਼ ਭਾਰਤੀ ਦੀ ਅਗਵਾਈ ਵਿੱਚ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਸ. ਤੇਜਪ੍ਰੀਤ ਸਿੰਘ ਗਿੱਲ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਅਧੂਰੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨਗੇ ਇਸ ਕਾਰਜ ਨੂੰ ਪੂਰਾ ਕਰਨ ਲਈ ਹਲਕੇ ਦੇ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਕਿ ਹਲਕੇ ਨੂੰ ਖੁਸ਼ਹਾਲ ਕੀਤਾ ਜਾ ਸਕੇ। ਅਸੀਂ ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਤਿਆਰ ਰਹਾਂਗੇ।ਲੋਕਾਂ ਨੇ ਸ. ਤੇਜਪ੍ਰੀਤ ਗਿੱਲ ਨੂੰ ਸ.ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭਾਰੀ ਸਮਰਥਨ ਦੇਣ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਤੇਜਪ੍ਰੀਤ ਗਿੱਲ ਨਾਲ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ, ਹਰਮੇਸ਼ ਨੱਟੂ ਸਮੇਤ ਨਯਾਗਾਉਂ ਦੀ ਸਥਾਨਕ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਰਹੀ।
No comments:
Post a Comment