ਖਰੜ,05 ਫਰਵਰੀ : ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਚੋਣ ਪ੍ਰਚਾਰ ਦੀਆਂ ਸਰਗਰਮੀਆਂ ਵੀ ਤੇਜ਼ੀ ਨਾਲ ਵਧ ਰਹੀਆਂ ਹਨ।ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸ ਦੌਰਾਨ ਅੱਜ ਪਿੰਡ ਲੁਬਾਣਗਡ਼੍ਹ, ਰਤਨਗਡ਼੍ਹ, ਨਿਹੋਲਕਾ ਵਿਖੇ ਮੀਟਿੰਗਾਂ ਕੀਤੀਆਂ ।
ਪਿੰਡ ਲੁਬਾਣਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਸਰਪੰਚ ਸੰਤੋਖ ਸਿੰਘ, ਲੰਬੜਦਾਰ ਬਲਦੇਵ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਅੰਗਦ ਸਿੰਘ, ਗੁਰਮੇਲ ਸਿੰਘ, ਰੋਸ਼ਨ ਲਾਲ, ਮਹਿੰਦਰ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਲਾ ਅਤੇ ਪਿੰਡ ਰਤਨਗਡ਼੍ਹ ਤੋਂ ਸਰਪੰਚ ਦਲਜੀਤ ਸਿੰਘ, ਪੰਚ ਗੁਰਜੀਤ ਸਿੰਘ, ਪੰਚ ਮਨਦੀਪ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਲਾਭ ਕੌਰ, ਪੰਚ ਮਨਪ੍ਰੀਤ ਕੌਰ, ਸਾਬਕਾ ਸਰਪੰਚ ਨਿਰਮਲ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ ਅਤੇ ਪਿੰਡ ਨਿਹੋਲਕਾ ਤੋਂ ਸਰਪੰਚ ਜਸਪਾਲ ਸਿੰਘ, ਚਰਨਜੀਤ ਸਿੰਘ, ਬਾਬਾ ਗੁਰਮੀਤ ਸਿੰਘ, ਨਸੀਬ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ, ਹਰਨੇਕ ਸਿੰਘ, ਅੰਮ੍ਰਿਤਪਾਲ, ਗੁਰਪਾਲ ਸਿੰਘ ਮੌਜੂਦ ਰਹੇ
। ਸ.ਰਣਜੀਤ ਗਿੱਲ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਆਪਣੇ ਹਲਕੇ ਦੇ ਪਿੰਡ ਵਾਸੀਆਂ ਦਾ ਹਮੇਸ਼ਾ ਰਿਣੀ ਰਹਾਂਗਾ। ਅਸੀਂ ਸਰਕਾਰ ਆਉਣ 'ਤੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਜਲਦੀ ਤੋਂ ਜਲਦੀ ਲਾਗੂ ਕਰਾਂਗੇ ਤਾਂ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਸ.ਗਿੱਲ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਨਾਲ ਸਥਾਨਕ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ।
No comments:
Post a Comment