ਖਰੜ, 09 ਫਰਵਰੀ : ਹਲਕੇ 'ਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਬੁੱਧਵਾਰ ਨੂੰ ਖਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸ਼ਹਿਰੀ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਦੀ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ।
ਇਸ ਮੌਕੇ ਮਾਨ ਨੇ ਕਿਹਾ ਕਿ 'ਆਪ' ਦਾ ਝਾੜੂ ਬਹੁਤ ਜਲਦ ਰਵਾਇਤੀ ਸਿਆਸੀ ਪਾਰਟੀਆਂ ਦੀ ਫੈਲਾਈ ਗੰਦਗੀ ਨੂੰ ਸਾਫ਼ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਆਪਣੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਬਹੁਤ ਬਦਨਾਮੀ ਖੱਟੀ ਹੈ। ਆਮ ਆਦਮੀ ਪਾਰਟੀ ਨੇ ਹਰ ਕਦਮ 'ਤੇ ਇਨ੍ਹਾਂ ਮਤਲਬਪ੍ਰਸਤ ਸਿਆਸੀ ਧਿਰਾਂ ਦੀ ਮਾੜੀ ਰਾਜਨੀਤੀ ਨੂੰ ਬੇਨਕਾਬ ਕਰਦਿਆਂ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਫੇਰ ਭਾਵੇਂ ਉਹ ਸੂਬਾ ਸਰਕਾਰ ਦੇ ਭ੍ਰਿਸ਼ਟ ਲੀਡਰਾਂ ਖ਼ਿਲਾਫ਼ ਸਿਆਸੀ ਲੜਾਈ ਹੋਵੇ ਜਾਂ ਫੇਰ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਦੀ ਖ਼ਿਲਾਫ਼ਤ ਹੋਵੇ। ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕ ਭਲਾਈ ਦੀ ਸੋਚ 'ਤੇ ਪਹਿਰਾ ਦਿੱਤਾ ਹੈ।
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਪੱਬਾਂ ਭਾਰ ਹੋ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਇਤਿਹਾਸਿਕ ਜਿੱਤ ਦਰਜ ਕਰਵਾਏਗੀ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਤੇ ਲੈਕੇ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਗ਼ਰੀਬ ਅਤੇ ਪਿਛੜੇ ਵਰਗਾਂ ਸਮੇਤ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ।
No comments:
Post a Comment