'ਆਪ' ਉਮੀਦਵਾਰ ਅਨਮੋਲ ਗਗਨ ਮਾਨ ਦੇ ਹੱਕ 'ਚ ਆਏ ਹਲਕੇ ਦੇ ਲੋਕ
ਕੁਰਾਲੀ, 12 ਫਰਵਰੀ : ਹਲਕਾ ਖਰੜ ਤੋਂ 'ਆਪ' ਉਮੀਦਵਾਰ ਅਨਮੋਲ ਗਗਨ ਮਾਨ ਨੇ ਕੁਰਾਲੀ ਬਲਾਕ 'ਚ ਪੈਂਦੇ ਦਰਜਨਾਂ ਪਿੰਡਾਂ 'ਚ ਨੁੱਕੜ ਮੀਟਿੰਗਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਵਾਰ ਲੋਕ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 'ਆਪ' ਦੇ ਰੂਪ 'ਚ ਇੱਕ ਇਮਾਨਦਾਰ ਸਰਕਾਰ ਦੀ ਚੋਣ ਕਰਨਗੇ।
ਮਾਨ ਨੇ ਕੁਰਾਲੀ ਨੇੜਲੇ ਪਿੰਡ ਦਾਊਮਾਜਰਾ, ਸੋਹਾੜਾ, ਬਰੌਲੀ, ਬਦਨਪੁਰ, ਪਡਿਆਲਾ, ਲਖਨੌਰ, ਸਿੰਘਪੁਰਾ, ਚਟੌਲੀ, ਅਕਾਲਗੜ੍ਹ, ਧਕਤਾਣਾ, ਸਲੇਮਪੁਰ, ਬਰਸਾਲਪੁਰ ਟੱਪਰੀਆਂ, ਮੁੱਧੋ ਸੰਗਤੀਆ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਲੋਟੂ ਲੀਡਰਾਂ ਨੇ ਜਿੱਤਣ ਪਿੱਛੋਂ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ। ਪਿੰਡਾਂ ਦੇ ਆਮ ਲੋਕ ਅਰਸਿਆਂ ਤੋਂ ਤਰਸਯੋਗ ਹਾਲਾਤਾਂ ਵਿਚ ਬਿਨਾਂ ਬੁਨਿਆਦੀ ਸਹੂਲਤਾਂ ਤੋਂ ਦਿਨ ਕੱਟਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸੁਨਹਿਰੀ ਭਵਿੱਖ ਦੇਣ ਲਈ ਵਚਨਬੱਧ ਹੋਵੇਗੀ।
ਮਾਨ ਨੇ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੂੰ ਉਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਖਮਿਆਜ਼ਾ ਚੋਣਾਂ ਦੌਰਾਨ ਭੁਗਤਣਾ ਪਵੇਗਾ ਜਦੋਂ ਪੰਜਾਬ ਵਾਸੀ ਉਨ੍ਹਾਂ ਭ੍ਰਿਸ਼ਟ ਲੀਡਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਦਲਾਅ ਦੀ ਇਸ ਲੜਾਈ ਵਿੱਚ ਵੱਧ ਚੜ੍ਹਕੇ ਹਿੱਸਾ ਲੈਂਦੇ ਹੋਏ 'ਆਪ' ਨੂੰ ਜਤਾਉਂਦੇ ਹੋਏ ਭਗਵੰਤ ਮਾਨ ਨੂੰ ਮੁੱਖਮੰਤਰੀ ਬਣਾਉਣ।
No comments:
Post a Comment