SBP GROUP

SBP GROUP

Search This Blog

Total Pageviews

ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ

ਨਾਭਾ ਵਿਖੇ ਗੁਰਦੇਵ ਮਾਨ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ

ਨਾਭਾ/ ਚੰਡੀਗੜ੍ਹ, 14 ਫਰਵਰੀ : ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪਾਰਟੀ ਉਮੀਦਵਾਰ ਗੁਰਦੇਵ ਸਿੰਘ ਮਾਨ (ਦੇਵ ਮਾਨ) ਦੇ ਹੱਕ ਵਿੱਚ ਨਾਭਾ ਵਿਖੇ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਦਾਅਵਾ, ''ਅਸੀਂ ਚੰਗੇ ਲੋਕ, ਚੰਗੇ ਕੰਮ ਕਰਾਂਗੇ। ਇਮਾਨਦਾਰ ਹਾਂ ਅਤੇ ਇਮਾਨਦਾਰ ਰਹਾਂਗੇ।'' ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਆਗੂਆਂ ਨੇ ਪੰਜਾਬ ਨੂੰ ਲੁੱਟਿਆ ਹੈ, ਹੁਣ ਸਾਰਿਆਂ ਨੇ ਮਿਲ ਕੇ ਉਨ੍ਹਾਂ ਆਗੂਆਂ ਨੂੰ ਸਬਕ ਸਿਖਾਉਣਾ ਹੈ।


ਸੋਮਵਾਰ ਨੂੰ ਨਾਭਾ ਵਿਖੇ ਉਮੀਦਵਾਰ ਗੁਰਦੇਵ ਸਿੰਘ ਮਾਨ ਦੇ ਹੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਤਿੱਖੇ ਹਮਲੇ ਕੀਤੇ ਅਤੇ ਮੁੱਖ ਮੰਤਰੀ ਚੰਨੀ ਦੇ ਗਰੀਬ ਹੋਣ ਦੇ ਦਾਅਵੇ 'ਤੇ ਸਵਾਲ ਚੁੱਕੇ। ਚੱਢਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾਅਵਾ ਕਰਦੇ ਹਨ ਕਿ ਉਹ ਇੱਕ ਗਰੀਬ ਵਿਅਕਤੀ ਹਨ, ਪਰ ਉਨ੍ਹਾਂ ਦੇ ਰਿਸਤੇਦਾਰ ਭੁਪਿੰਦਰ ਸਿੰਘ ਹਨੀ 'ਤੇ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਛਾਪਾ ਮਾਰ ਕੇ 10 ਕਰੋੜ ਰੁਪਏ ਨਗਦ, 54 ਲੱਖ ਦੀਆਂ ਬੈਂਕ ਦੀਆਂ ਐਂਟਰੀਆਂ, 16 ਲੱਖ ਦੀ ਘੜੀ, ਲਗਜ਼ਰੀ ਕਾਰ ਅਤੇ ਕਰੋੜਾਂ ਰੁਪਏ ਦੀ ਜਾਇਦਾਦ ਦੇ ਕਾਗਜ ਬਰਾਮਦ ਕੀਤੇ ਹਨ। ਉਨ੍ਹਾਂ ਚੰਨੀ ਨੂੰ ਪੁੱਛਿਆ ਕਿ ਐਨੀ ਦੌਲਤ ਹਨੀ ਕੋਲ ਕਿੱਥੋਂ ਆਈ?


ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਹਨੀ ਨੇ ਈ.ਡੀ ਕੋਲ ਕਬੂਲ ਕੀਤਾ ਕਿ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਵਿੱਚ 325 ਕਰੋੜ ਰੁਪਏ ਇੱਕਠੇ ਕੀਤੇ ਹਨ। ਇੱਕ ਦਿਨ ਦਾ 3 ਕਰੋੜ ਰੁਪਏ ਤਿਜੌਰੀ ਵਿੱਚ ਪੈਦਾ ਹੈ। ਐਨਾ ਪੈਸਾ ਤਾਂ ਬਾਦਲਾਂ ਦੀ ਤਿਜੌਰੀ ਵਿੱਚ ਵੀ ਨਹੀਂ ਪੈਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦਾ ਕਿ ਉਹ ਆਟੋ ਚਲਾਉਂਦਾ ਸੀ, ਟੈਂਟ ਲਾਉਂਦਾ ਸੀ ਅਤੇ ਪੈਂਚਰ ਬਣਾਉਂਦਾ ਸੀ। ਪਰ ਕਿਸੇ ਆਟੋ ਚਲਾਉਣ ਵਾਲੇ ਕੋਲ ਕਰੋੜਾਂ ਰੁਪਏ ਨਹੀਂ ਹਨ। ਕਿਸੇ ਟੈਂਟ ਵਾਲੇ ਕੋਲ ਲਗਜ਼ਰੀ ਕਾਰ ਨਹੀਂ। ਕਿਸੇ ਪੈਂਚਰ ਬਣਾਉਣ ਵਾਲੇ ਕੋਲ ਕਰੋੜਾਂ ਦੀਆਂ ਜਾਇਦਾਦਾਂ ਨਹੀਂ ਹਨ।

ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂ ਇਮਾਨਦਾਰ ਹਨ ਅਤੇ ਸਰਕਾਰ ਬਣਨ 'ਤੇ ਵੀ ਇਮਾਨਦਾਰ ਰਹਿਣਗੇ। ਇਸ ਲਈ ਲੋਕ ਭਰੋਸਾ ਕਰਕੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ 'ਝਾੜੂ' ਵਾਲਾ ਬਟਨ ਦੱਬ ਕੇ ਇੱਥੋਂ ਦੇ ਉਮੀਦਵਾਰ ਗੁਰਦੇਵ ਸਿੰਘ ਮਾਨ ਨੂੰ ਕਾਮਯਾਬ ਕਰਨ। ਇਸ ਮੌਕੇ ਉਮੀਦਵਾਰ ਗੁਰਦੇਵ ਸਿੰਘ ਮਾਨ ਨੇ ਰਾਘਵ ਚੱਢਾ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ।

No comments:


Wikipedia

Search results

Powered By Blogger