ਮੋਹਾਲੀ, 21 ਫ਼ਰਵਰੀ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਹਲਕਾ ਮੋਹਾਲੀ ਦੇ ਸਮੁੱਚੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਸਬੰਧੀ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਆਮ ਆਦਮੀ ਪਾਰਟੀ ਦੀਆਂ ਟੀਮਾਂ ਵੱਲੋਂ ਕੀਤੇ ਗਏ ਚੋਣ ਪ੍ਰਚਾਰ ਵਿੱਚ ਹਲਕੇ ਦੇ ਹਰ ਆਮ ਵਿਅਕਤੀ ਦੇ ਉਹ ਦਿਲੋਂ ਧੰਨਵਾਦੀ ਹਨ
ਜਿਨ੍ਹਾਂ ਨੇ ਪੂਰੀ ਇਮਾਨਦਾਰੀ, ਮਿਹਨਤ ਅਤੇ ਜੋਸ਼ ਨਾਲ ਸਹਿਯੋਗ ਦਿੱਤਾ। ਇਸ ਦੇ ਨਾਲ ਹੀ ‘ਆਪ’ ਦੇ ਚੋਣ ਨਿਸ਼ਾਨ ‘ਝਾਡ਼ੂ’ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਦਿਖਾਇਆ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਵੱਲੋਂ ਚੋਣ ਪ੍ਰਚਾਰ ਦੌਰਾਨ ਹਲਕਾ ਮੋਹਾਲੀ ਵਿੱਚ ਫੇਰੀ ਪਾ ਕੇ ਲੋਕਾਂ ਵਿੱਚ ਭਰੇ ਗਏ
ਜੋਸ਼ ਲਈ ਉਹ ਭਗਵੰਤ ਮਾਨ ਦੇ ਵੀ ਧੰਨਵਾਦੀ ਹਨ।
ਕੁਲਵੰਤ ਸਿੰਘ ਨੇ ‘ਆਪ’ ਪਾਰਟੀ ਦੇ ਨਾਲ ਜੁਡ਼ੇ ਹਰ ਉਸ ਵਿਅਕਤੀ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਹਡ਼ੇ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਕੂਡ਼ ਪ੍ਰਚਾਰ ਤੋਂ ਬਚ ਕੇ ਅਤੇ ਧੱਕੇਸ਼ਾਹੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਇੱਕ ਕਰਕੇ ਉਨ੍ਹਾਂ ਦੇ ਚੋਣ ਪ੍ਰਚਾਰ ਵਿੱਚ ਜੁਟੇ ਰਹੇ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ 20 ਫ਼ਰਵਰੀ
ਨੂੰ ਭਾਵੇਂ ਕਾਂਗਰਸੀ ਸਮਰਥਕਾਂ ਵੱਲੋਂ ਕਈ ਥਾਵਾਂ ਉਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਅਤੇ ਗੁੰਡਾਗਰਦੀ ਵੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ‘ਆਪ’ ਵਰਕਰਾਂ ਦੀ ਚੌਕਸੀ ਕਰਕੇ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਿਲੇ ਸਹਿਯੋਗ ਸਦਕਾ ਗੁੰਡਾਗਰਦੀਆਂ ਨੂੰ ਰੋਕਣ ਵਿੱਚ ਕਾਮਯਾਬੀ ਮਿਲਦੀ ਰਹੀ ਜਿਸ ਦੇ ਲਈ ਉਹ ਪੁਲਿਸ ਪ੍ਰਸ਼ਾਸਨ ਦੇ ਵੀ ਧੰਨਵਾਦੀ ਹਨ।
No comments:
Post a Comment