ਕੁਰਾਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਕੁਰਾਲੀ, 14 ਫਰਵਰੀ : ਆਮ ਆਦਮੀ ਪਾਰਟੀ ਦੀ ਹਲਕਾ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਕੁਰਾਲੀ ਦੇ ਪਿੰਡਾਂ ਵਿੱਚ ਜਨਸਭਾਵਾਂ ਕੀਤੀਆਂ। ਇਸ ਮੌਕੇ ਹਲਕੇ ਦੇ ਲੋਕਾਂ ਨੇ ਮਾਨ ਦੇ ਹੱਕ ਚ ਆਮ ਆਦਮੀ ਪਾਰਟੀ ਦੇ ਝਾੜੂ ਦਾ ਬਟਨ ਦਬਾਕੇ ਭਗਵੰਤ ਮਾਨ ਨੂੰ ਮੁੱਖਮੰਤਰੀ ਬਣਾਉਣ ਦਾ ਵਾਅਦਾ ਕੀਤਾ।
ਮਾਨ ਨੇ ਕੁਰਾਲੀ 'ਚ ਪੈਂਦੇ ਪਿੰਡ ਬੜੌਦੀ , ਗੁਨੋਮਾਜਰਾ, ਮਹਿਰਮਪੁਰ, ਮਰੋਲੀ, ਖੇੜਾ, ਖਿਜ਼ਰਾਬਾਦ, ਫਤਿਹਪੁਰ ਟੱਪਰੀਆਂ, ਮੀਆਂਪੁਰ, ਅਭੀਪੁਰ, ਗੋਚਰ ਵਿਖੇ ਸੰਬੋਧਨ ਕਰਦਿਆਂ ਦਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਬਿਹਤਰ ਭਵਿੱਖ ਦੇਣ ਦਾ ਵਾਅਦਾ ਕਰਦੀ ਹੈ। 'ਆਪ' ਦੀ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ਾਖੋਰੀ ਵਰਗੀਆਂ ਕੁਰੀਤੀਆਂ ਦਾ ਅੰਤ ਯਕੀਨੀ ਬਣਾਵੇਗੀ। ਜਿੱਥੇ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਮੂਰਖ ਬਣਾਇਆ ਓਥੇ ਹੀ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ਼ 'ਤੇ ਪੰਜਾਬ ਨੂੰ ਵਿਕਸਿਤ ਕਰਨ ਦਾ ਵਾਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਅੱਕੇ ਪੰਜਾਬ ਦੇ ਲੋਕ ਬਦਲਾਅ ਲਈ ਵੋਟ ਪਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭੁਗਤਣ ਲਈ ਤਿਆਰ-ਬਰ-ਤਿਆਰ ਹਨ।
No comments:
Post a Comment