ਪਿੰਡ ਪੜਛ ਤੋਂ ਵੀ ਆਮ ਆਦਮੀ ਪਾਰਟੀ ਛੱਡ ਕੇ ਲੋਕ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਨਿਆਗਾਉਂ, 13 ਫਰਵਰੀ : ਹਲਕਾ ਖਰੜ ਤੋਂ ਸ.ਰਣਜੀਤ ਸਿੰਘ ਗਿੱਲ ਉਮੀਦਵਾਰ ਵਿਧਾਨ ਸਭਾ ਹਲਕਾ ਖਰੜ ਨੇ ਅੱਜ ਨਿਆਗਾਉਂ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਮੁਸਲਿਮ ਭਾਈਚਾਰਾ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਅਤੇ ਪਿੰਡ ਪੜਛ ਤੋਂ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਸ.ਗਿੱਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਰੁਜ਼ਗਾਰ ਅਤੇ ਅੱਵਲ ਦਰਜੇ ਦੀਆਂ ਸਹੂਲਤਾਂ ਮਿਲਣਗੀਆਂ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗੱਲਾਂ ਵਿੱਚੋਂ ਬਾਹਰ ਨਿਕਲ ਕੇ ਤਰੱਕੀ ਅਤੇ ਖੁਸ਼ਹਾਲੀ ਲਈ ਅਕਾਲੀ ਦਲ ਨੂੰ ਸਮਰਥਨ ਦੇਣਾ ਚਾਹੀਦਾ ਹੈ। ਇਹ ਸਰਕਾਰ ਮੁੱਢ ਤੋਂ ਹੀ ਸੂਬੇ ਦੇ ਹਿੱਤਾਂ ਬਾਰੇ ਸੋਚਦੀ ਹੈ। ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਸਰਕਾਰ ਆਉਣ 'ਤੇ ਜ਼ਿਲ੍ਹੇ ਅਤੇ ਇਨ੍ਹਾਂ ਪਿੰਡਾਂ ਦਾ ਵਿਕਾਸ ਪਹਿਲ ਦੇ ਅਧਾਰ 'ਤੇ ਹੋਵੇਗਾ। ਮੀਟਿੰਗ ਦੌਰਾਨ ਮੁਸਲਿਮ ਭਾਈਚਾਰੇ ਦੇ ਵਿਸ਼ੇਸ਼ ਤੌਰ 'ਤੇ ਮੌਲਵੀ ਸਾਜਿਦ ਹੁਸੈਨ, ਪ੍ਰਧਾਨ ਮਸਜਿਦ ਮੈਨੇਜਮੈਂਟ ਕਮੇਟੀ ਜਾਨ ਮੁਹੰਮਦ, ਅਤੀਕ ਮੁਹੰਮਦ, ਹਾਜੀ ਸ਼ਕੂਰ, ਫੁਕਰਾਨ, ਸਾਕਿਬ, ਨਾਇਮ, ਗੁਲਜ਼ਾਰ, ਹਾਜੀ ਫਕੀਰ ਮੁਹੰਮਦ, ਅਮਰੂਦੀਨ ਸ਼ਾਮਿਲ ਹੋਏ ।
ਇਸ ਮੌਕੇ 'ਤੇ ਸ. ਰਣਜੀਤ ਸਿੰਘ ਗਿੱਲ ਨਾਲ ਪ੍ਰੋਫੈਸਰ ਸਰੂਪ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੁਰਧਿਆਨ ਸਿੰਘ, ਸੰਮਤੀ ਮੈਂਬਰ ਰਵਿੰਦਰ ਸੁੂਕ, ਨਗਰ ਕੌਂਸਲ ਗੁਰਬਚਨ ਸਿੰਘ, ਮੀਤ ਪ੍ਰਧਾਨ ਧਰਮਾਨੰਦ ਤਿਵਾੜੀ ਸਮੇਤ ਨਿਆਗ ਆਉਂਦੀ ਸਮੁੱਚੀ ਅਕਾਲੀ ਬਸਪਾ ਲੀਡਰਸ਼ਿਪ ਮੌਜੂਦ ਰਹੀ।
No comments:
Post a Comment