SBP GROUP

SBP GROUP

Search This Blog

Total Pageviews

ਕੋਵਿਡ ਤੋਂ ਬਚਾਅ ਲਈ ਵੱਖ-ਵੱਖ ਪਿੰਡਾ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ


ਵੈਕਸੀਨੇਸ਼ਨ ਕੈਂਪ ਦਾ ਸਥਾਨ ਪਤਾ ਕਰਨ ਲਈ ਨੰਬਰ ਜਾਰੀ

ਐਸ.ਏ.ਐਸ ਨਗਰ, 8 ਫਰਵਰੀ :    ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਪੂਰਜੋਰ ਯਤਨ ਕੀਤੇ ਜਾ ਰਹੇ ਹਨ, ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ 100 ਤੋਂ ਵੱਧ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿੰਮਾਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਨੂੰ 100 ਫੀਸਦੀ ਵੈਕਸੀਨੇਟ ਕਰਨ ਦੇ ਮਨੋਰਥ ਨਾਲ ਵਿਸ਼ੇਸ  ਮੁਹਿੰਮ ਸੁਰੂ ਕੀਤੀ ਗਈ, ਜਿਸ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। 

                  ਉਹਨਾ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਮਿਤੀ 8 ਫਰਵਰੀ ਨੂੰ ਪਿੰਡ ਮੱਗਰ, ਮੋਰਠਿਕਰੀ, ਸਲੇਮਪੁਰ ਸਮੇਤ ਜ਼ਿਲ੍ਹੇ ਦੇ ਵੱਖ- ਵੱਖ ਪਿੰਡਾ 'ਚ ਵੈਕਸੀਨੇਸ਼ਨ ਕੈਂਪ ਲਗਾਏ ਗਏ ਹਨ। ਜਿੱਥੇ ਵੱਡੀ ਗਿਣਤੀ ਵਿੱਚ ਲੋਕਾ ਨੇ ਵੈਕਸੀਨੇਸ਼ਨ ਲਗਵਾਈ।
                ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਵੈਕਸੀਨੇਸ਼ਨ ਦਾ ਸਥਾਨ ਪਤਾ ਕਰਨ ਲਈ ਪ੍ਰੇਸ਼ਾਨੀ ਆ ਰਹੀ ਹੈ ਤਾਂ ਉਨ੍ਹਾਂ ਦੀ ਸਹੂਲਤ ਲਈ ਨੰਬਰ (0172 2219100) ਜਾਰੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਨੰਬਰ ਤੇ ਸੰਪਰਕ ਕਰਕੇ ਕੈਂਪ ਜਾ ਵੈਕਸੀਨੇਸ਼ਨ ਵਾਲੇ ਸਥਾਨ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ ।  
                 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਦੀ ਵਰਤੋਂ ਕਰਨ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।

No comments:


Wikipedia

Search results

Powered By Blogger