ਆਪ' ਉਮੀਦਵਾਰ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਕੀਤਾ ਚੋਣ ਪ੍ਰਚਾਰ, ਝਾੜੂ ਦਾ ਬਟਨ ਦਬਾਕੇ ਬਦਲਾਅ ਲਈ ਵੋਟ ਕਰਨ ਦੀ ਕੀਤੀ ਅਪੀਲ
ਖਰੜ, 8 ਫਰਵਰੀ : ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕ 'ਆਪ' ਦੇ ਹੱਕ 'ਚ ਖੁਦ ਪ੍ਰਚਾਰ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਆਪ ਵਲੰਟੀਅਰਾਂ ਨਾਲ ਖਰੜ ਬਜ਼ਾਰ ਵਿਖੇ ਚੋਣ ਪ੍ਰਚਾਰ ਕਰਦਿਆਂ ਹਲਕਾ ਨਿਵਾਸੀਆਂ ਨੂੰ ਝਾੜੂ ਦਾ ਬਟਨ ਦਬਾਕੇ 'ਆਪ' ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅਰਸਿਆਂ ਪਿੱਛੋਂ ਵੀ ਹਲਕੇ ਦੇ ਲੋਕ ਬੁਨਿਆਦੀ ਸੁਧਾਰਾਂ ਲਈ ਤਰਸ ਰਹੇ ਹਨ। ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਵਿਕਾਸ ਕਰਵਾਉਣ ਇਕੱਠੀਆਂ ਕੀਤੀਆਂ ਗਈਆਂ ਪਰ ਸਰਕਾਰਾਂ ਬਣਨ ਪਿੱਛੋਂ ਅਕਾਲੀ-ਭਾਜਪਾ ਅਤੇ ਕਾਂਗਰਸੀ ਨੇਤਾਵਾਂ ਵੱਲੋਂ ਹਲਕੇ ਦੀ ਕੋਈ ਸਾਰ ਨਹੀਂ ਲਈ ਗਈ। ਰਿਵਾਇਤੀ ਪਾਰਟੀਆਂ ਤੋਂ ਤੰਗ ਹਲਕੇ ਦੇ ਲੋਕਾਂ ਨੇ 'ਆਪ' ਉਮੀਦਵਾਰ ਮਾਨ ਅਤੇ ਮੁੱਖਮੰਤਰੀ ਚਿਹਰੇ ਭਗਵੰਤ ਮਾਨ ਦੀ ਸੋਚ ਤੋਂ ਪ੍ਰਭਾਵਿਤ ਹੁੰਦੇ ਹੋਏ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਦੇ ਹੱਕ 'ਚ ਨਿੱਤਰਨ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਮਾਨ ਨੇ ਖਰੜ ਨਿਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਯਕੀਨ ਦਵਾਇਆ ਕਿ ਸਰਕਾਰ ਬਣਨ ਪਿੱਛੋਂ ਉਹ ਹਲਕੇ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਤਾਂ ਜੋ ਖਰੜ ਨੂੰ ਸੂਬੇ ਦੇ ਮੋਹਰੀ ਹਲਕਿਆਂ ਦੀ ਸੂਚੀ 'ਚ ਲਿਆਂਦਾ ਜਾ ਸਕੇ।
No comments:
Post a Comment