ਖਰੜ, 01 ਫ਼ਰਵਰੀ : ਹਲਕਾ ਖਰੜ ਦੇ ਉਮੀਦਵਾਰ ਸ.ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਉਹਨਾਂ ਦੀ ਪਤਨੀ ਪਰਮਜੀਤ ਕੌਰ ਗਿੱਲ ਮੈਦਾਨ ਵਿੱਚ ਉੱਤਰੇ।ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ।ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਅੱਜ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਗਿੱਲ ਵੱਲੋਂ ਵਾਰਡ ਨੰਬਰ 22 ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ।
ਉਹਨਾਂ ਨੂੰ ਬੀਬੀਆਂ,ਬਜ਼ਰੁਗਾਂ ਅਤੇ ਨੌਜਵਾਨਾਂ ਨੇ ਸ.ਗਿੱਲ ਦੇ ਹੱਕ ਵਿੱਚ ਭਾਰੀ ਸਮਰਥਨ ਦੇਣ ਦਾ ਭਰੋਸਾ ਦਿਵਾਇਆ। ਮੈਡਮ ਪਰਮਜੀਤ ਕੌਰ ਗਿੱਲ ਨੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਆਉਣ ਤੇ ਉਹਨਾਂ ਦੀਆਂ ਸਾਰੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕੀਤਾ ਜਾਵੇਗਾ।ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਤਹਿਤ ਔਰਤਾਂ ਨੂੰ ਮਾਣ ਭੱਤਾ ਦਿੱਤਾ ਜਾਵੇਗਾ। ਇਸ ਦੌਰਾਨ ਪਰਮਜੀਤ ਕੌਰ ਗਿੱਲ ਦੇ ਨਾਲ ਖਰੜ ਨਗਰ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ, ਕੌਂਸਲਰ ਪਰਮਜੀਤ ਕੌਰ, ਕੌਂਸਲਰ ਮੇਹਰ ਕੌਰ, ਮੈਡਮ ਵਰਮਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
No comments:
Post a Comment