.ਕਿਹਾ, ਹਲਕਾ ਨਿਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਹੋਵੇਗੀ ਮੇਰੀ ਪਹਿਲੀ ਪ੍ਰਾਥਮਿਕਤਾ
ਖਰੜ, 11 ਫਰਵਰੀ : ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਸ਼ੁਕਰਵਾਰ ਨੂੰ ਖਰੜ ਹਲਕੇ 'ਚ ਪੈਂਦੇ ਦਰਜਣਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੁੱਖਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਨੁਮਾਇੰਦਗੀ ਹੇਠ ਪਾਰਟੀ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਵਾਉਂਦੇ ਹੋਏ ਸਰਕਾਰ ਬਣਾਏਗੀ।
ਮਾਨ ਨੇ ਖਰੜ 'ਚ ਪੈਂਦੇ ਭਰਤਪੁਰ, ਚਡਿਆਲਾ, ਪੱਤੜਾਂ, ਸੋਏ ਮਾਜਰਾ, ਮਛਲੀ ਕਲਾਂ, ਟੋਡਰ ਮਾਜਰਾ, ਮਜਾਤ, ਝੰਜੇੜੀ, ਸੋਹਾੜਾ, ਰਸਨਹੇੜੀ, ਗੱਬੇਮਾਜਰਾ, ਨੱਗਲ ਫ਼ੈਜ਼ਗੜ, ਤੋਲੇ ਮਾਜਰਾ ਆਦਿ ਪਿੰਡਾਂ ਦੇ ਦੌਰੇ ਦੌਰਾਨ ਕਿਹਾ ਕਿ ਹਲਕਾ ਨਿਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸਾਫ਼ ਸੁਥਰੀ ਅਤੇ ਇਮਾਨਦਾਰ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਲੋਟੂ ਲੀਡਰਾਂ ਨੇ ਜਿੱਤਣ ਪਿੱਛੋਂ ਲੋਕਾਂ ਦੇ ਮੁੱਦੇ ਪੂਰੀ ਤਰ੍ਹਾਂ ਭੁਲਾ ਦਿੱਤੇ। ਆਮ ਲੋਕ ਅਰਸਿਆਂ ਤੋਂ ਤਰਸਯੋਗ ਹਾਲਾਤਾਂ ਵਿਚ ਬਿਨਾਂ ਬੁਨਿਆਦੀ ਸਹੂਲਤਾਂ ਤੋਂ ਦਿਨ ਕੱਟਣ ਲਈ ਮਜਬੂਰ ਹਨ। ਪਿਛਲੀਆਂ ਸਰਕਾਰਾਂ ਦੇ ਮਤਰੇਈ ਮਾਂ ਵਾਲ਼ੇ ਸਲੂਕ ਨੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇਤਿਹਾਸਕ ਬਦਲਾਅ ਲਿਆਉਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲੈਕੇ ਜਾਵੇਗੀ।
ਮਾਨ ਨੇ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੂੰ ਉਨ੍ਹਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਖਮਿਆਜ਼ਾ ਚੋਣਾਂ ਦੌਰਾਨ ਭੁਗਤਣਾ ਪਵੇਗਾ ਜਦੋਂ ਪੰਜਾਬ ਵਾਸੀ ਉਨ੍ਹਾਂ ਭ੍ਰਿਸ਼ਟ ਲੀਡਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਦਲਾਅ ਦੀ ਇਸ ਲੜਾਈ ਵਿੱਚ ਵੱਧ ਚੜ੍ਹਕੇ ਹਿੱਸਾ ਲੈਂਦੇ ਹੋਏ 'ਆਪ' ਨੂੰ ਜਤਾਉਂਦੇ ਹੋਏ ਭਗਵੰਤ ਮਾਨ ਨੂੰ ਮੁੱਖਮੰਤਰੀ ਬਣਾਉਣ।
No comments:
Post a Comment