SBP GROUP

SBP GROUP

Search This Blog

Total Pageviews

ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਘੇਰੇ 'ਚ ਦੁਕਾਨਾਂ ਬੰਦ ਕਰਨ,ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਂਣ 'ਤੇ ਪਾਬੰਦੀ

ਐਸ.ਏ.ਐਸ ਨਗਰ 8 ਮਾਰਚ : ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਇਆ 10 ਮਾਰਚ ਵੋਟਾ ਦੀ ਗਿਣਤੀ ਵਾਲੇ ਦਿਨ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਏਰੀਏ ਵਿੱਚ ਦੁਕਾਨਾਂ ਆਦਿ ਨੂੰ ਬੰਦ ਕਰਨ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਣ 'ਤੇ ਪਾਬੰਦੀ ਲਗਾਈ ਗਈ ਹੈ । ਉਨ੍ਹਾਂ ਕਿਹਾ ਇਸ ਏਰੀਏ ਵਿੱਚ ਪੈਦਲ ਚੱਲਣ ਦੀ ਹੀ ਆਗਿਆ ਹੋਵੇਗੀ। 



ਉਨ੍ਹਾਂ ਦੱਸਿਆ ਵੋਟਾਂ ਦੀ ਗਿਣਤੀ 10 ਮਾਰਚ ਨੂੰ ਰਤਨ ਪ੍ਰੋਫੈਸ਼ਨਲ ਕਾਲਜ, ਸੈਕਟਰ 78 ਅਤੇ ਸਪੋਰਟਸ ਕੰਪਲੈਕਸ, ਸੈਕਟਰ 78, ਐਸ.ਏ.ਐਸ.ਨਗਰ ਵਿਖੇ ਕੀਤੀ ਜਾਵੇਗੀ । ਇਸ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੋਟਾਂ ਦੀ ਗਿਣਤੀ ਦੇ ਸੈਂਟਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਏਰੀਏ ਵਿੱਚ ਦੁਕਾਨਾਂ ਆਦਿ ਨੂੰ ਬੰਦ ਕਰਨ, ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਣ ਤੇ ਪਾਬੰਦੀ  ਲਗਾਈ ਗਈ   ਹੈ ਤਾਂ ਜੋ ਵੋਟਾਂ ਦੀ ਗਿਣਤੀ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

No comments:


Wikipedia

Search results

Powered By Blogger