SBP GROUP

SBP GROUP

Search This Blog

Total Pageviews

ਪਹਿਲੇ ਗੇੜ ਦੇ ਤਹਿਤ ਇੱਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ: ਕੁਲਦੀਪ ਧਾਲੀਵਾਲ

ਮੁਹਾਲੀ, ਅਪ੍ਰੈਲ 25: ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸਾਰੀਆਂ ਪੰਚਾਇਤੀ ਜਮੀਨਾਂ ‘ਤੇ ਨਜਾਇਜ਼ ਕਬਜਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਸਖਤੀ ਨਾਲ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮੱਦਦ ਨਾਲ ਪੰਚਾਇਤੀ ਜ਼ਮੀਨ ਤੋਂ ਨਜ਼ਾਇਜ਼ ਕਬਜ਼ੇ ਹਟਾਏ ਜਾਣ।ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਸ ਮੁਹਿੰਮ ਦੇ ਪਹਿਲੇ ਪੜਾਅ ਦੇ ਤਹਿਤ ਇੱਕ ਮਹੀਨੇ ਦੇ ਅੰਦਰ 31 ਮਈ, 2022 ਤੱਕ ਪੰਜ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਉਣ ਦਾ ਟੀਚਾ ਮਿੱਥਿਆ ਗਿਆ ਹੈ ।



ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਸਾਲ ਖੇਤੀਯੋਗ ਪੰਚਾਇਤੀ ਜ਼ਮੀਨੀ ਦੀ ਖੁੱਲੀ ਬੋਲੀ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਕਰਨ ਦੇ ਹੁਕਮ ਜਾਰੀ ਕਰਿਦਿਆਂ ਕਿਹਾ ਕਿ ਖੁੱਲੀ ਬੋਲੀ ਸਬੰਧੀ ਕੀਤੀ ਜਾਂਦੀ ਅਨਾਉਂਸਮੈਂਟਾਂ ਦੀ ਵੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੀ ਬੋਲੀ ਕਰਵਾਉਣ ਮੌਕੇ ਕਿਸੇ ਵਿਆਕਤੀ ਨੂੰ ਲਾਭ ਪਹੁੰਚਾਉਣ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੰਦਿਆਂ ਕਿਹਾ ਕਿ ਜਿਹੜੀਆਂ ਜਮੀਨਾਂ ਦੇ ਚਕੌਤੇ ਦੇ ਰੇਟ ਘਟੇ ਹਨ ਉਨ੍ਹਾਂ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਇਸ ਦੇ ਨਾਲ ਹੀ ਮੰਤਰੀ ਨੇ ਪੰਚਾਇਤੀ ਜ਼ਮੀਨਾ ‘ਤੇ ਟਿਊਬਲ ਲਾਗਵਾਉਣ ਲਈ ਅਧਿਕਾਰੀਆਂ ਨੂੰ ਕਾਰਵਾਈ ਅਮਲ ਵਿਚ ਲਿਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਟਿਊਬਣ ਲਗਵਾਉਣ ਲਈ ਜ਼ਿਲ੍ਹਾ ਅਤੇ ਬਲਾਕ ਅਧਿਕਾਰੀ ਖੁਦ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ।


ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਡੀ.ਡੀ.ਪੀ.ਓ ਦੀਆਂ ਅਦਾਲਤਾਂ ਵਿਚ ਚਲਦੇ ਕੇਸਾਂ ਦਾ ਤਿੰਨ ਮਹੀਨੇ ਵਿਚ ਨਿਬੇੜਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਕੇਸ ਲੰਬਿਤ ਨਾ ਰੱਖਿਆ ਜਾਵੇ।ਜੇਕਰ ਕੋਈ ਅਧਿਕਾਰੀ ਜਾਣ ਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।


ਸੂਬੇ ਨੂੰ ਹਰਾ ਭਰਾ ਬਣਾਉਣ ਦੇ ਮੰਤਵ ਨਾਲ ਹਰ ਪਿੰਡ ਵਿਚ 500 ਬੂਟੇ ਲਾਏ ਲਾਉਣ ਦਾ ਫੈਸਾਲ ਵੀ ਇਸ ਮੀਟਿੰਗ ਵਿਚ ਕੀਤਾ ਗਿਆ।


ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਵਿੱਤੀ ਕਮਿਸ਼ਨਰ ਵਿਕਾਸ ਕੇ. ਸ਼ਿਵਾ ਪ੍ਰਸਾਦ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਟ ਵਿਕਾਸ ਕਮਿਸ਼ਨਰ ਟੀ.ਪੀ.ਐਸ ਫੂਲਕਾ ਤੋਂ ਇਲਾਵਾ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਦੇ ਸੀਨੀਅਰ ਅਧਿਕਾਰੀ, ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਵੀ ਮੌਜੂਦ ਸਨ।

No comments:


Wikipedia

Search results

Powered By Blogger