ਐਸ.ਏ.ਐਸ. ਨਗਰ 16 ਅਪ੍ਰੈਲ : ਸ੍ਰੀ ਆਰ.ਐਸ. ਰਾਏ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਮਿਤੀ 16 ਅਪ੍ਰੈਲ ਨੂੰ ਵਿਕਟਿਮ ਕੰਪਨਸੇਸ਼ਨ ਕਮੇਟੀ, ਐਸ.ਏ.ਐਸ. ਨਗਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਕਮੇਟੀ ਵਿਚ ਸ੍ਰੀ ਬਲਜਿੰਦਰ ਸਿੰਘ ਮਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਦੇ ਸੀਨੀਅਰ ਵਕੀਲ ਸ੍ਰੀ ਜੀ.ਸੀ.ਕਲੇਰ ਬਤੌਰ ਮੈਂਬਰ ਨਾਮਜਦ ਹਨ।
ਇਸ ਮੀਟਿੰਗ ਵਿਚ ਵੱਖ-ਵੱਖ ਪ੍ਰਾਰਥੀਆਂ ਦੀਆਂ ਸੱਤ ਦਰਖਾਸਤਾਂ, ਜਿਨ੍ਹਾਂ ਵਿਚ ਪ੍ਰਾਰਥੀਆਂ ਦੇ ਪਰਿਵਾਰਕ ਮੈਂਬਰਾਂ ਦੀ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ ਜਾਂ ਉਹ ਅਪੰਗ ਹੋ ਗਏ ਸਨ, ਨਿਪਟਾਰੇ ਲਈ ਕਮੇਟੀ ਸਾਹਮਣੇ ਰੱਖੀਆਂ ਗਈਆਂ। ਸ੍ਰੀ ਆਰ.ਐਸ. ਰਾਏ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਵਿਕਟਿਮ ਕੰਪਨਸੇਸ਼ਨ ਕਮੇਟੀ, ਐਸ.ਏ.ਐਸ. ਦੀ ਪ੍ਰਧਾਨਗੀ ਅਧੀਨ ਸੱਤ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਪੀੜ੍ਹਤ ਵਿਅਕਤੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ 6,40,000/- ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017 ਅਧੀਨ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸਨ 357-ਏ ਦੇ ਸਬ ਸੈਕਸਨ (2) ਅਤੇ (3) ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। ਪੀੜ੍ਹਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ੍ਹਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਵਿਖੇ ਦਰਖਾਸਤ ਦੇ ਸਕਦਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਸਕੀਮ “ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਅਧੀਨ ਪੀੜ੍ਹਤ ਔਰਤਾਂ ਵੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦਰਖਾਸਤ ਦੇ ਸਕਦੀਆਂ ਹਨ।
No comments:
Post a Comment