Wednesday, April 6, 2022

7 ਅਪ੍ਰੈਲ ਤੋਂ ਸੇਵਾ ਕੇਂਦਰਾਂ ਦੇ ਕੰਮ ਕਾਜ ਤੇ ਸਮੇਂ ਵਿੱਚ ਤਬਦੀਲੀ

ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ

ਐਸ.ਏ.ਐਸ ਨਗਰ 06 ਅਪ੍ਰੈਲ : ਸੇਵਾ ਕੇਂਦਰਾਂ ‘ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਨੇ ਦੱਸਿਆ ਕਿ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ,ਐਤਵਾਰ  ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ  ਖੁੱਲੇ ਰਹਿਣਗੇ |


ਉਨ੍ਹਾਂ ਦੱਸਿਆ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕੁੱਲ 15  ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 12 ਅਤੇ ਪਿੰਡਾਂ ਵਿੱਚ 3 ਸੇਵਾ ਕੇਂਦਰ ਹਨ | ਸੇਵਾ ਕੇਂਦਰਾਂ ਵਲੋ  24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ 

ਸ੍ਰੀ ਤਲਵਾਰ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸਾਸਨਿਕ ਸਹੂਲਤਾ ਉਪਲਬਧ  ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger