Saturday, April 23, 2022

ਜ਼ਿਲ੍ਹੇ ਚ ਹੁਣ ਤੱਕ 84 ਹਜ਼ਾਰ 086 ਮੀਟਰਕ ਟਨ ਕਣਕ ਦੀ ਆਮਦ ਹੋਈ-ਅਮਿਤ ਤਲਵਾੜ

ਐਸ ਏ ਐਸ ਨਗਰ , 23 ਅਪ੍ਰੈਲ  : ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 23ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 84ਹਜ਼ਾਰ 086 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 84061ਮੀਟਰਕ


ਟਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ,ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 23760ਮੀਟਰਕ ਟਨ, ਮਾਰਕਫੈੱਡ ਵੱਲੋਂ 15242 ਮੀਟਰਕ ਟਨ, ਪਨਸਪ ਵੱਲੋਂ 10274ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12542ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 71ਹਜਾਰ291ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ123ਕਰੋੜ 77ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger