ਐਸਏਐਸ ਨਗਰ ,26 ਅਪ੍ਰੈਲ : ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 26ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 87ਹਜ਼ਾਰ 629 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 87629 ਮੀਟਰਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25329ਮੀਟਰਕ ਟਨ, ਮਾਰਕਫੈੱਡ ਵੱਲੋਂ 15411 ਮੀਟਰਕ ਟਨ, ਪਨਸਪ ਵੱਲੋਂ 10440ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13391ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 79ਹਜਾਰ415ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ132ਕਰੋੜ 15ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।
No comments:
Post a Comment