Friday, April 29, 2022

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਆਈ ਕੁੱਲ 89 ਹਜ਼ਾਰ 135 ਮੀਟਰਕ ਟਨ ਕਣਕ ਦੀ 100 ਫ਼ੀਸਦੀ ਖ਼ਰੀਦ ਹੋਈ : ਅਮਿਤ ਤਲਵਾੜ

 ਐਸਏਐਸ ਨਗਰ, 29 ਅਪ੍ਰੈਲ :  ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 29ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 89 ਹਜ਼ਾਰ 135 ਮੀਟਰਕ ਟਨ ਕਣਕ ਆਈ ਹੈ ਜਿਸ ਦੀ 100 ਫ਼ੀਸਦੀ ਖ਼ਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋ ਕੀਤੀ ਜਾ ਚੁੱਕੀ ਹੈ। ਸ੍ਰੀ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 25714ਮੀਟਰਕ ਟਨ, ਮਾਰਕਫੈੱਡ ਵੱਲੋਂ 15652ਮੀਟਰਕ ਟਨ, ਪਨਸਪ ਵੱਲੋਂ 10534ਮੀਟਰਕ ਟਨ  ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 13720ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

 ਉਨ੍ਹਾਂ ਦੱਸਿਆ ਕਿ 86ਹਜਾਰ695ਮੀਟਰਕ ਟਨ ਕਣਕ  ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ135 ਕਰੋੜ 54 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ। ਸ੍ਰੀ ਅਮਿਤ ਤਲਵਾੜ  ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger