Wednesday, April 27, 2022

ਲੋਕਤੰਤਰ ਵਿੱਚ ਰਾਜਭਾਗ ਦੀ ਮਾਲਕ ਸੰਗਤ ਹੈ-ਬੱਬੀ ਬਾਦਲ

ਐਸ.ਏ.ਐਸ ਨਗਰ, 27 ਅਪ੍ਰੈਲ : ਜੋ ਸੁਨਾਮੀ ਫਤਵਾਂ  ਆਮ ਆਦਮੀ ਪਾਰਟੀ ਅਤੇ ਭਗਵੰਤ ਸਿੰਘ ਮਾਨ ਜੀ ਦੇ ਹੱਕ ਵਿੱਚ ਲੋਕਾਂ ਨੇ ਦਿੱਤਾ ਹੈ ਉਸ ਲਈ ਆਮ ਆਦਮੀ ਪਾਰਟੀ ਦਾ ਹਰ ਇਕ ਵਰਕਰ ਤੇ ਆਗੂ   ਇਸ ਫ਼ਤਵੇ ਦਾ ਸਤਿਕਾਰ ਅਪਣਾ ਖੂਨ ਡੋਲ ਕੇ ਦਿਨ ਰਾਤ ਲੋਕਾਂ ਦੀ ਸੇਵਾ ਕਰਕੇ ਕਰੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੋਹਾਲੀ ਦੇ ਸੈਕਟਰ 65 ਤੇ ਗੁਰੂ ਨਾਨਕ ਮਾਰਕੀਟ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ  ਸੁਣਦਿਆਂ ਆਖੇ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਰਾਜਭਾਗ ਦੇ ਅਸਲੀ ਮਾਲਕ ਲੋਕ ਹਨ ਬੱਬੀ ਬਾਦਲ ਨੇ ਕਿਹਾ ਕਿ ਜੋ ਪੰਜਾਬ ਵਿੱਚ 2022 ਵਿੱਚ ਹੋਇਆ ਹੈ 


ਇਹ ਕਿਸੇ  ਕ੍ਰਾਂਤੀ ਤੋਂ ਘੱਟ ਨਹੀਂ ਹੈ ਉਨ੍ਹਾਂ ਅਫ਼ਸਰਸ਼ਾਹੀ ਨੂੰ ਬੇਨਤੀ ਕੀਤੀ ਕਿ ਜਿਨ੍ਹਾਂ ਭਰੋਸਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਉਨ੍ਹਾਂ ਉੱਤੇ ਕਰ ਰਹੀ ਹਨ ਉਸ ਨੂੰ ਕਿਸੇ ਵੀ ਹਾਲਤ ਵਿੱਚ ਟੁੱਟਣ ਨਾ ਦਿੱਤਾ ਜਾਵੇ। ਉਨਾਂ ਮੋਹਾਲੀ ਕਾਰਪੋਰੇਸ਼ਨ ਦੇ ਕੰਮ ਤੇ ਗਹਿਰੀ ਚਿੱਤਾ ਪ੍ਰਗਟ ਕੀਤੀ ਕਿਉਂਕਿ ਸ਼ਹਿਰ ਦੀ ਸਫਾਈ ਅਤੇ ਲੋਕਾਂ ਨਾਲ ਸਬੰਧਿਤ ਕੰਮਾਂ ਦੀਆਂ ਸ਼ਕਾਇਤਾਂ ਲਗਾਤਾਰ ਆ ਰਹੀਆਂ ਹਨ ‌। ਉਨਾਂ ਕਿਹਾ ਕਿ ਆਪ ਵੱਲੋਂ ਐਲਾਨੀਆਂ ਗਾਰੰਟੀਆਂ  ਇੱਕ ਇੱਕ ਕਰਕੇ ਪੰਜਾਬ ਵਿੱਚ ਲਾਗੂ ਕੀਤੀਆਂ ਜਾਣਗੀਆਂ । ਬੱਬੀ ਬਾਦਲ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਮਕਸਦ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਵਿਚ ਲਾਗੂ ਕਰਨਾ ਹੈ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਸਰਲ ਅਤੇ ਸੁੱਖੀ ਬਣਾਇਆ ਜਾ ਸਕੇ ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ,ਹਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ,ਜਸਵਿੰਦਰ ਕੌਰ, ਪਰਵਿੰਦਰ ਕੌਰ,ਸਵਰਨ ਕੌਰ, ਨਰਿੰਦਰ ਕੌਰ, ਮਨਦੀਪ ਕੌਰ, ਮਨਵੀਰ ਕੌਰ ਆਦਿ ਹਾਜ਼ਰ ਸਨ ‌।

ਫੋਟੋ ਕੈਪਸਨ -ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣਦੇ ਹੋਏ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger