ਐਸ.ਏ.ਐਸ. ਨਗਰ, 19 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਅਤੇ ਰਾਜ ਕੁਮਾਰ ਹੰਸ ਵੱਲੋਂ ਅੱਜ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਮਿਲੀ ਸ਼ਿਕਾਇਤ ਦੀ ਜਾਂਚ ਲਈ ਦੌਰਾ ਕੀਤਾ ਗਿਆ । ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫੇਜ਼ 6 ਵਿਖੇ ਪਹੁੰਚ ਕੇ ਪੀੜ੍ਹਤ ਪਰਿਵਾਰ ਦੀ ਸਾਰ ਲਈ ਗਈ ਅਤੇ ਮਾਮਲੇ ਬਾਰੇ ਪੁੱਛਗਿਛ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਕਮਿਸ਼ਨ ਦੇ ਮੈਂਬਰ ਸ੍ਰੀ ਰਾਜ ਕੁਮਾਰ ਹੰਸ ਨੇ ਦੱਸਿਆ ਕਿ ਪਿਛਲੇ ਦਿਨੀ ਕਮਿਸ਼ਨ ਨੂੰ ਪਿੰਡ ਰੁੜਕਾ ਤੋਂ ਝਗੜੇ ਸਬੰਧੀ ਸ਼ਕਾਇਤ ਪ੍ਰਾਪਤ ਹੋਈ ਸੀ । ਉਨ੍ਹਾਂ ਦੱਸਿਆ ਕਿ ਮਿਲੀ ਸ਼ਿਕਾਇਤ ਤੇ ਤਰੁੰਤ ਕਾਰਵਾਈ ਕਰਦਿਆ ਉਨ੍ਹਾਂ ਵੱਲੋਂ ਅੱਜ ਝਗੜੇ ਸਬੰਧੀ ਪੁੱਛ ਗਿੱਛ ਲਈ ਇਥੇ ਪਹੁੰਚ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹੰਸ ਨੇ ਦੱਸਿਆ ਕਿ ਕਮਿਸ਼ਨ ਨੂੰ ਐਸ.ਸੀ ਭਾਈਚਾਰੇ ਨਾਲ ਸਬੰਧਿਤ ਪਰਿਵਾਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਜਰਨਲ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਉੱਤੇ ਹਮਲਾ ਕੀਤਾ ਗਿਆ , ਜਾਤੀਸੂਚਕ ਸ਼ਬਦ ਬੋਲੇ ਗਏ ਅਤੇ ਜਾਨੋ ਮਾਰਨ ਕੋਸ਼ਿਸ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਕਮਿਸ਼ਨ ਨੂੰ ਮਿਲੀ ਇਸ ਸ਼ਿਕਾਇਤ ਤੇ ਅਮਲ ਕਰਦਿਆ ਕਮਿਸ਼ਨ ਵੱਲੋ ਅੱਜ ਇਥੇ ਪਹੁੰਚ ਕਰਕੇ ਮਾਮਲੇ ਬਾਰੇ ਵਿਸਥਾਰ ਪੂਰਵਿਕ ਜਾਣਿਆ ਗਿਆ ਹੈ । ਉਨ੍ਹਾਂ ਕਿਹਾ ਐਸ.ਸੀ ਭਾਈਚਾਰੇ ਨਾਲ ਕਿਸੇ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿਵਾਉਂਣ ਲਈ ਐਸ .ਸੀ ਕਮਿਸ਼ਨ ਵੱਚਨਬੱਧ ਹੈ ।
ਉਨ੍ਹਾਂ ਪੁਲਿਸ ਅਧੀਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਕਤ ਮਾਮਲੇ ਦੀ ਡੂਘਾਈ ਵਿੱਚ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖਿਲਾਫ ਐਸ.ਸੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਜਾਣ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਰਿਪੋਰਟ ਸ਼ੁੱਕਰਵਾਰ ਨੂੰ ਨਿੱਜੀ ਤੌਰ ਤੇ ਕਮਿਸ਼ਨ 'ਚ ਹਾਜ਼ਰ ਹੋ ਭੇਜੀ ਜਾਵੇ।
ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਵੱਲੋਂ ਪੇਸ਼ ਕੀਤੀ ਗਈ ਐਮ.ਐਲ.ਆਰ ਰਿਪੋਰਟ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਗਠਿਤ ਕਮੇਟੀ ਦੇ ਮੈਂਬਰ ਇਸ ਰਿਪੋਰਟ ਦੀ ਜਾਂਚ ਕਰਨਗੇ ਅਤੇ ਜੇਕਰ ਰਿਪੋਰਟ ਗਲਤ ਪਾਈ ਜਾਂਦੀ ਹੈ ਤਾਂ ਸਬੰਧਿਤ ਡਾਕਟਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਇਸ ਮੌਕੇ ਐਸ.ਡੀ.ਐਮ ਐਸ.ਏ.ਐਸ ਨਗਰ ਸ੍ਰੀ ਹਰਬੰਸ ਸਿੰਘ,ਡੀ.ਐਸ.ਪੀ ਸ੍ਰੀ ਮਨਜੀਤ ਸਿੰਘ ਬਾਜਵਾ, ਸੀਨੀਅਰ ਮੈਡੀਕਲ ਅਫ਼ਸਰ ਡਾ ਵਿਜੈ ਭਗਤ,ਜਿਲ੍ਹਾ ਭਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।
No comments:
Post a Comment