ਪੂਰੇ ਦੇਸ਼ ਵਿੱਚ ਬਦਲਾਅ ਦੀ ਲਹਿਰ ਚੱਲੀ : ਕੁਲਵੰਤ ਸਿੰਘ
ਮੋਹਾਲੀ , 04 ਅਪ੍ਰੈਲ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਦਾ ਧੰਨਵਾਦ ਕਰਨ ਲਈ ਪਿੰਡ ਜੁਝਾਰ ਨਗਰ ਅਤੇ ਬਡਮਾਜਰੇ ਦਾ ਦੌਰਾ ਕੀਤਾ ਗਿਆ।ਵਿਧਾਇਕ ਕੁਲਵੰਤ ਸਿੰਘ ਨੇ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਬੈਠਕਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਵਿਸਥਾਰਤ ਜਾਣਕਾਰੀ ਪ੍ਰਾਪਤ ਕੀਤੀ ਕਰਕੇ ਪੜਾਅਵਾਰ ਉਨ੍ਹਾਂ ਦੇ ਹੱਲ ਕਰਨ ਲਈ ਸਾਰਥਿਕ ਕਦਮ ਚੁੱਕੇ ਜਾਣ।
ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੂਰੇ ਦੇਸ਼ ਵਿੱਚ ਬਦਲਾਅ ਦੀ ਲਹਿਰ ਚੱਲ ਪਈ ਹੈ, ਜਿਸ ਨੂੰ ਵੇਖਦੇ ਹੋਏ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਹਿਮ ਨੇਤਾ "ਆਪ" ਨਾਲ ਜੁੜ ਰਹੇ ਹਨ, ਜਿਸ ਦੇ ਚਲਦਿਆਂ "ਆਪ" ਦਾ ਕਾਫ਼ਲਾ ਦੇਸ਼ ਭਰ 'ਚ ਦਿਨ ਪ੍ਰਤੀ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ |
ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਨੇ ਧੰਨਵਾਦੀ ਦੌਰੇ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਪੂਰਾ ਕਰਨ ਦਾ ਸਮਾਂ ਆ ਚੁੱਕਾ ਹੈ ਇਸ ਲਈ ਹੁਣ ਹਰ ਰੁਕਿਆ ਕੰਮ ਪੂਰਾ ਕੀਤਾ ਜਾਵੇਗਾ ।
ਹੁਣ ਪੰਜਾਬ ਵਿੱਚ 'ਆਪ 'ਦੀ ਸਰਕਾਰ ਹੈ, ਲੋਕਾਂ ਦੇ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਨਾ ਕਿ ਲੋਕਾਂ ਦਾ ਸਮਾਂ ਤੇ ਪੈਸਾ ਖ਼ਰਾਬ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਕੋਈ ਵੀ ਵਿਅਕਤੀ ਸਾਡੇ ਕੋਲ ਆ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ, ਅਸੀਂ ਉਸ ਦੀ ਸਮੱਸਿਆ ਨੂੰ ਹਰ ਹੀਲੇ ਹੱਲ ਕਰਾਂਗੇ |
ਇਸ ਮੌਕੇ ਪਿੰਡ ਜੁਝਾਰ ਨਗਰ ਵਿਖੇ ਸਾਧੂ ਸਿੰਘ, ਸੁਰਮੁਖ ਸਿੰਘ, ਪੰਕਜ ਗੁਪਤਾ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਜਸਵੰਤ ਗਿਆਨੀ, ਰਾਜੇਸ਼ ਰਾਣਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਦੇ ਨਾਲ ਹੀ ਬਡਮਾਜਰਾ ਵਿਖੇ ਰਾਜੂ( ਸਰਪੰਚ) ਗੁਰਦੇਵ ਪੰਚ, ਸੁਰਿੰਦਰ ਸਿੰਘ, ਜਰਨੈਲ ਸਿੰਘ, ਜੋਗੀ ਜੀ, ਪਾਲ ਸਿੰਘ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਰਹੇ |
No comments:
Post a Comment