ਘੜੂੰਆਂ ਖਰੜ, 20 ਅਪ੍ਰੈਲ : ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਘੜੂੰਆਂ ਵਿਖੇ ਬਲਾਕ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ.ਚਰਨਜੀਤ ਸਿੰਘ ਕਿਹਾ ਕਿ ਇਹਨਾਂ ਸਿਹਤ ਮੇਲਿਆਂ ਦਾ ਉਦੇਸ਼ ਲੋਕਾਂ ਨੂੰ ਮਿਆਰੀ ਤੇ ਵਿਆਪਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਉੱਥੇ ਉਨ੍ਹਾਂ ਨੂੰ ਵੱਖ-ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ,ਬਚਾਅ ਅਤੇ ਇਲਾਜ ਬਾਰੇ ਵੀ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦੇਣਾ ਹੈ ।
ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਸਿਹਤ ਦਾ ਮਾਮਲਾ ਅੱਜ ਚੋਖੇ ਧਿਆਨ ਦੀ ਮੰਗ ਕਰਦਾ ਹੈ ਸਾਡੀ ਸਰਕਾਰ ਲੋਕਾਂ ਦੀ ਮੁੰਕਮਲ ਤੰਦੁਰਸਤੀ ਯਕੀਨੀ ਕਰਨ ਅਤੇ ਸਿਹਤ ਢਾਂਚੇ ਨੂੰ ਸੁਧਾਰ ਕੇ ਮਿਆਰੀ ਸਿਹਤ ਸਹੂਲਤਾਂ ਦੇਣ ਕੋਈ ਕਸਰ ਬਾਕੀ ਨਹੀਂ ਛੱਡੇਗੀ । ਉਹਨਾਂ ਕਿਹਾ ਕਿ ਅਜਿਹੇ ਮੇਲਿਆਂ ਦਾ ਉਦੇਸ਼ ਤਦ ਹੀ ਪੂਰਾ ਹੋਵੇਗਾ ਜਦ ਲੋਕਾਂ ਨੂੰ ਹਸਪਤਾਲ ਚ ਪੂਰੀਆਂ ਦਵਾਈਆਂ, ਲੋੜੀਂਦੇ ਸਾਰੇ ਟੈਸਟ ਅਤੇ ਹੋਰ ਸਿਹਤ ਸਹੂਲਤਾਂ ਮਿਲਣਗੀਆਂ । ਉਨਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਚ ਲੋਕਾਂ ਨੂੰ ਘੜੂੰਆਂ ਦੇ ਸਰਕਾਰੀ ਹਸਪਤਾਲ ਵਿਚ ਕਮੀ ਨੂੰ ਦੂਰ ਕਰਕੇ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਖਰੜ ਦੇ ਐਸ . ਡੀ.ਐਮ. ਅਭੀਸੇਕ ਗੁਪਤਾ ਅਤੇ ਹਸਪਤਾਲ ਦੀ ਐਸ.ਐਮ.ਓ.ਸੁਰਿਦਰਪਾਲ ਕੋਰ ਨੇ ਦੱਸਿਆ ਕਿ ਅੱਜ ਮੇਲੇ ਵਿਚ ਵੱਖ-ਵੱਖ ਬੀਮਾਰੀਆਂ ਸਬੰਧਤ ਕਈ ਸਟਾਲ ਲਾਏ ਗਏ ਜਿਨ੍ਹਾਂ ਵਿਚ ਭਾਰੀ ਗਿਣਤੀ ਚ ਲੋਕਾਂ ਨੇ ਆ ਕੇ ਮੌਕੇ ਤੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਲਿਆ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਰਜੇਸ਼ ਕੁਮਾਰ ਈ.ਓ., ਖਰੜ ਸੁਪਿੰਦਰ ਸਿੰਘ, ਗਗਨਪ੍ਰੀਤ ਸਿੰਘ,ਗੁਰਦਿਆਲ ਸਿੰਘ, ਦਲਜੀਤ ਸਿੰਘ, ਸੋਹਣ ਸਿੰਘ, ਗਿਆਨ ਸਿੰਘ, ਗੁਰਪ੍ਰੀਤ ਸਿੰਘ, ਸੋਹਣ ਸਿੰਘ ਬੰਟੀ, ਬੰਤ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ ਗਿੰਦੂ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸਨ -ਰਿਬਨ ਕੱਟ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਡਾ.ਚਰਨਜੀਤ ਸਿੰਘ ਨਾਲ ਖੜ੍ਹੇ ਐਸ.ਡੀ.ਐਮ.ਗੁਪਤਾ ਤੇ ਜਗਤਾਰ ਘੜੂੰਆਂ
No comments:
Post a Comment