Wednesday, April 20, 2022

ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਦੀ ਮੀਟਿੰਗ

 ਐਸ.ਏ.ਐਸ. ਨਗਰ 20 ਅਪੈ੍ਲ : 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਲਈ ਸ੍ਰੀ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ। 



  ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 14 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟੈ੍ਰਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger