ਐਸ.ਏ.ਐਸ ਨਗਰ 7 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਅੱਜ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਡੀ ਸੀ.ਈ.ਓ ਸ੍ਰੀ ਮੰਜੇਸ਼ ਸ਼ਰਮਾਂ ਨੇ ਦੱਸਿਆ ਕਿ ਅੱਜ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਵੱਲੋਂ ਸਰਕਾਰੀ ਮਾਡਲ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਸੋਹਾਣਾ ਵਿਖੇ ਕਿੱਤਾ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਇਸ ਕਿੱਤਾ ਕਾਨਫਰੰਸ ਦੋਰਾਨ 69 ਵਿਦਿਆਰਥੀ ਅਤੇ ਸਕੂਲ ਸਟਾਫ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ, ਸ਼੍ਰੀ ਗੁਰਪ੍ਰੀਤ ਸਿੰਘ (ਪੀ.ਐਸ.ਡੀ.ਐਮ) ਅਤੇ ਮਿਸ ਨਬੀਹਾ (ਕਰਿਅਰ ਕਾਉਂਸਲਰ) ਨੇ ਮੋਜੂਦ ਵਿਦਿਆਰਥੀਆਂ ਨੂੰ ਮਾਈ ਭਾਗੋ ਆਰਮਡ ਫੋਰਸੇਜ਼ ਪ੍ਰੈਪਰੇਟਰੀ ਇੰਸਟੀਚਿਊਟ, ਸਵੈ-ਰੋਜਗਾਰ, ਪ੍ਰਤੀਯੋਗੀ ਪ੍ਰੀਖਿਆ ਦੀ ਕੋਚਿੰਗ, ਡੀ.ਬੀ.ਈ.ਈ, ਪੀ.ਜੀ.ਆਰ.ਕਾਮ ਅਤੇ ਪੀ.ਐਸ.ਡੀ.ਐਮ ਦੀਆਂ ਵੱਖ-ਵੱਖ ਸਕੀਮਾ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ, ਰੋਜਗਾਰ ਅਫਸਰ ਵੱਲੋਂ ਮੋਜੂਦ ਵਿਦਿਆਰਥੀਆਂ ਨੂੰ ਉਕਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਨ੍ਹਾਂ ਬਾਰੇ ਹੋਰਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।


No comments:
Post a Comment