ਐੱਸ.ਏ.ਐੱਸ ਨਗਰ 11 ਅਪ੍ਰੈਲ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ' ਮੇਰਾ ਘਰ ਮੇਰਾ ਨਾਮ ' ਸਕੀਮ ਦੇ ਅਧੀਨ 454 ਪਿੰਡਾਂ ਵਿੱਚ ਲਾਲ ਲਕੀਰ ਅਧੀਨ ਆਉਂਦੇ ਘਰਾਂ ਨੂੰ ਮਾਲਕਾਣਾ ਹੱਕ ਦਿੱਤੇ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ.ਨਗਰ ਨੇ ਦੱਸਿਆ ਕਿ ਮਾਲ ਵਿਭਾਗ, ਪੰਚਾਇਤ ਵਿਭਾਗ ਅਤੇ ਕੇਂਦਰ ਸਰਕਾਰ ਦੀ ਟੀਮ ਵੱਲੋਂ ਹਰ ਪਿੰਡ ਦੀ ਪੰਚਾਇਤ ਦਾ ਇੱਕਠ ਕਰਕੇ ਮਾਲ ਰਿਕਾਰਡ ਵਲੋਂ ਨਿਸ਼ਾਨਦੇਹੀ ਕਰਵਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾਂਦਾ ਹੈ।
ਇਸ ਤੋਂ ਬਾਅਦ ਹਰ ਘਰ ਦਾ ਸਰਵੇ ਕਰਵਾ ਕੇ ਨਕਸ਼ਾ ਤਿਆਰ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਇਸ ਉਪਰੰਤ 15 ਦਿਨਾਂ ਦੇ ਅੰਦਰ ਜਨਤਕ ਇਤਰਾਜ਼ ਮੰਗੇ ਜਾਂਦੇ ਹਨ। ਉਨ੍ਹਾਂ ਕਿਹਾ ਇਤਰਾਜ ਪ੍ਰਾਪਤ ਨਾ ਹੋਣ ਦੀ ਸੂਰਤ ਵਿੱਚ ਘਰ ਦੇ ਮਾਲਕਾਂ ਨੂੰ ਸਰਟੀਫਿਕੇਟ ਦੇ ਕੇ ਮਾਲਕਾਨਾ ਹੱਕ ਜਾਰੀ ਕੀਤਾ ਜਾਂਦਾ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਸਬੰਧਤ ਅਧਿਕਾਰੀ ਮਾਲਕਾਨਾ ਹੱਕ ਮੁਹੱਈਆ ਕਰਵਾਉਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਪਿੰਡ ਵਿੱਚ ਜਾਂਦੇ ਹਨ ਤਾਂ ਉਹਨਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ।
No comments:
Post a Comment