ਐਸ.ਏ.ਐਸ. ਨਗਰ, 19 ਅਪਰੈਲ: : ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਛਾਪਾ ਮਾਰਿਆ ਗਿਆ। ਇਸ ਦੌਰਾਨ ਇਕ ਨਾਇਬ ਤਹਿਸੀਲਦਾਰ ਅੰਮ੍ਰਿਤਬੀਰ ਗ਼ੈਰ-ਹਾਜ਼ਰ ਪਾਇਆ ਗਿਆ, ਜਿਸ ਬਾਰੇ ਐਸ.ਡੀ.ਐਮ. ਹਰਬੰਸ ਸਿੰਘ ਤੋਂ ਲਿਖਤੀ ਰਿਪੋਰਟ ਮੰਗੀ ਗਈ ਹੈ।
ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ-ਕਾਜ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਬਗ਼ੈਰ ਕਿਸੇ ਭੇਦਭਾਵ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਚੈਕਿੰਗ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ-ਕਾਜ ਤਸੱਲੀਬਖ਼ਸ਼ ਪਾਇਆ ਗਿਆ ਅਤੇ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਫ਼ਤਰਾਂ ਵਿਚ ਹੋਰ ਲੋਕ-ਪੱਖੀ ਮਾਹੌਲ ਸਿਰਜਣ ਦੀ ਤਾਕੀਦ ਵੀ ਕੀਤੀ।
No comments:
Post a Comment