ਬੂਥਗੜ੍ਹ, 21 ਅਪ੍ਰੈਲ : ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮਾਂ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਯਾਦਗਾਰੀ ਹੋ ਨਿਬੜਿਆl ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾl ਸਮਾਗਮ ਨੂੰ ਸੰਬੋਧਨ ਕਰਦਿਆਂ ਮੇਲੇ ਦੇ ਮੁੱਖ ਮਹਿਮਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਿਹਤ ਮੇਲੇ ਦਾ ਉਦੇਸ਼ ਲੋਕਾਂ ਖ਼ਾਸਕਰ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਲ ਇਕ ਯਤਨ ਹੈl ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਹਤ ਢਾਂਚੇ ਵਿਚ ਵਿਆਪਕ ਸੁਧਾਰ ਕਰ ਰਹੀ ਹੈ ਅਤੇ ਆਉਣ ਵਾਲੇ ਕੁਝ ਸਮੇਂ ਅੰਦਰ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣਗੀਆਂl ਉਨ੍ਹਾਂ ਮੇਲੇ ਵਿਚ ਲੱਗੇ ਵੱਖ ਵੱਖ ਸਟਾਲਾਂ ਦਾ ਨਿਰੀਖਣ ਕੀਤਾ ਅਤੇ ਸਿਹਤ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ l ਮੇਲੇ ਵਿਚ 300 ਤੋਂ ਵਧੇਰੇ ਮਰੀਜ਼ਾਂ ਨੇ ਮੈਡੀਕਲ ਕੈਂਪ ਦਾ ਲਾਹਾ ਲੈਂਦਿਆਂ ਹੋਇਆਂ ਆਪਣੀ ਸਿਹਤ ਦੀ ਜਾਂਚ ਕਰਵਾਈ।
ਇਸ ਮੌਕੇ ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ ਨੇ ਵੀ ਮੇਲੇ ਵਿਚ ਪਹੁੰਚ ਕੇ ਸਟਾਲਾਂ ਦਾ ਨਿਰੀਖਣ ਕੀਤਾl ਸਿਹਤ ਮੇਲੇ ਵਿੱਚ ਸਿਹਤ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵੱਖ ਵੱਖ ਰੋਗਾਂ ਦੇ ਮਾਹਰਾਂ ਵੱਲੋਂ ਲੋਕਾਂ ਦੀ ਸਿਹਤ ਜਾਂਚ ਬਿਲਕੁਲ ਮੁਫ਼ਤ ਕੀਤੀ ਗਈ ਅਤੇ ਨਾਲੋ ਨਾਲ ਲੋੜਵੰਦਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ। ਇਸ ਮੌਕੇ ਲੋੜਵੰਦ ਲਾਭਪਾਤਰੀਆਂ ਦੀ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ।
ਸਿਹਤ ਮੇਲੇ ਵਿਚ ਯੋਗਾ ਪੇਸ਼ਕਾਰੀ ਵੀ ਕੀਤੀ ਗਈ l ਹੋਰ ਕਈ ਵਿਭਾਗਾਂ ਨੇ ਵੀ ਅਪਣੇ ਸਟਾਲ ਲਗਾਏl
ਸਿਹਤ ਮੇਲੇ ਵਿਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਡੀ. ਐਫ. ਪੀ. ਓ. ਡਾ. ਨਿਧੀ ਕੌਸ਼ਲ, ਐਸ. ਐਮ. ਓ. ਡਾ. ਅਲਕਜੋਤ ਕੌਰ, ਡਾ. ਹਰਮਨ ਮਾਹਲ, ਡਾ. ਅਰੁਣ ਬਾਂਸਲ, ਡਾ. ਮਫ਼ਲੀਨ ਸਿੰਘ, ਡਾ. ਸਿਮਨ ਢਿਲੋਂ, ਮੀਡੀਆ ਕੋਆਰਡੀਨੇਟਰ ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਪ੍ਰਿਤਪਾਲ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨl
-
No comments:
Post a Comment