ਚੰਡੀਗੜ੍ਹ, 01 ਅਪ੍ਰੈਲ : ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਦੇ ਮੁੱਦੇ ਉੱਤੇ ਵਿਧਾਨ ਸਭਾ ਵਿੱਚ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਦੀ ਗੈਰ ਹਾਜ਼ਰੀ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਨੂੰ ਚੰਡੀਗੜ੍ਹ ਦੇਣ ਦੇ ਪ੍ਰਸਤਾਵ ਨੂੰ ਪਾਸ ਕਰਨ ਲਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ ਹਾਜ਼ਰੀ ਹੈਰਾਨੀਜਨਕ ਅਤੇ ਦੁਖਦ ਹੈ ।
ਕਾਂਗਰਸ ਦੇ ਇਹ ਦੋਵੇਂ ਆਗੂ ਸਿਰਫ਼ ਵੱਡੀਆਂ ਵੱਡੀਆਂ ਗੱਲਾਂ ਕਰਦੇ ਹਨ, ਪਰੰਤੂ ਅੱਜ ਜਦੋਂ ਅਸਲ ਵਿੱਚ ਪੰਜਾਬ ਦੇ ਲੋਕਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਖੜੇ ਹੋਣ ਦੀ ਗੱਲ ਆਈ, ਤਾਂ ਦੋਵੇਂ ਗ਼ਾਇਬ ਹੋ ਗਏ। 'ਆਪ' ਪੰਜਾਬ ਨੇ ਉਨ੍ਹਾਂ ਦੀ ਗ਼ੈਰਹਾਜ਼ਰੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਹ ਸਮਾਂ ਹੈ ਜਦੋਂ ਪੰਜਾਬ ਦੇ ਸਾਰੇ ਰਾਜਨੀਤਿਕ ਦਲ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਇਕੱਠੇ ਹੋਣ। ਪਰੰਤੂ ਅਜਿਹਾ ਲੱਗਦਾ ਹੈ ਕਿ ਕਾਂਗਰਸ ਅਤੇ ਉਨ੍ਹਾਂ ਦੇ ਆਗੂ ਅਜਿਹਾ ਨਹੀਂ ਚਾਹੁੰਦੇ।
No comments:
Post a Comment