SBP GROUP

SBP GROUP

Search This Blog

Total Pageviews

ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ: ਵਿਧਾਇਕ ਪ੍ਰਿੰ. ਬੁੱਧ ਰਾਮ

 ਸੁਨੀਲ ਜਾਖੜ ਦੇ ਬਿਆਨ ਨਾਲ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ, ਤੁਰੰਤ ਕਾਰਵਾਈ ਕਰੇ ਕਾਂਗਰਸ: ਵਿਧਾਇਕ ਪ੍ਰਿੰ. ਬੁੱਧ ਰਾਮ 

ਚੰਡੀਗੜ੍ਹ, 07 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਟਿੱਪਣੀ ਕਾਂਗਰਸੀ ਆਗੂਆਂ ਦੀ ਗਰੀਬ ਤੇ ਦਲਿਤ ਵਿਰੋਧੀ ਮਾਨਸਕਿਤਾ ਨੂੰ ਪੇਸ਼ ਕਰਦੀ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੁਨੀਲ ਜਾਖੜ ਦਾ ਬਿਆਨ ਦਲਿਤ ਸਮਾਜ ਪ੍ਰਤੀ ਕਾਂਗਰਸ ਦੀ ਸੋਚ ਦਾ ਪ੍ਰਗਟਾਵਾ ਕਰਦਾ ਹੈ।



ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਆਗੂਆਂ ਦੀ ਸੋਚ ਹੀ ਦਲਿਤ ਸਮਾਜ ਵਿਰੋਧੀ ਹੈ। ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਹੁਣ ਇਹ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਾਂਗਰਸ ਨੇ ਹਮੇਸ਼ਾਂ ਹੀ ਦਲਿਤ ਸਮਾਜ ਦਾ ਰਾਜਨੀਤਿਕ ਇਸਤੇਮਾਲ ਕੀਤਾ ਹੈ। ਉਨ੍ਹਾਂ ਕਾਂਗਰਸ ਹਾਈਕਮਾਨ ਦੀ ਵੀ ਅਲੋਚਨਾ ਕੀਤੀ ਅਤੇ ਸਵਾਲ ਕੀਤਾ ਕਿ ਸੁਨੀਲ ਜਾਖੜ ਦੇ ਬਿਆਨ ’ਤੇ ਗਾਂਧੀ ਪਰਿਵਾਰ ਚੁੱਪ ਕਿਉਂ ਧਾਰੀ ਬੈਠਾ ਹੈ? 
ਵਿਧਾਇਕ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਕਾਂਗਰਸ ਆਗੂਆਂ ਦੀ ਅਜਿਹੀ ਸੋਚ ਕਾਰਨ ਹੀ ਕਾਂਗਰਸ ਦੀ ਮਾੜੀ ਦੁਰਦਸ਼ਾ ਹੋਈ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਦਲਿਤ ਸਮਾਜ ਪ੍ਰਤੀ ਅਜਿਹੀ ਘਟੀਆ ਟਿੱਪਣੀ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਦੇਸ਼ ਦੇ ਸੰਵਿਧਾਨ ਦੀ ਬੇਅਦਬੀ ਕੀਤੀ ਹੈ, ਇਸ ਲਈ ਕਾਂਗਰਸ ਹਾਈਕਮਾਨ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗੇ ਅਤੇ ਸੁਨੀਲ ਜਾਖੜ ਖਿਲਾਫ਼ ਤੁਰੰਤ ਕਾਰਵਾਈ ਕਰੇ।

No comments:


Wikipedia

Search results

Powered By Blogger