ਐਸ.ਏ.ਐਸ ਨਗਰ, 26 ਅਪ੍ਰੈਲ :ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਨੁਮਾਇੰਦਿਆਂ ਅਤੇ ਐੱਮ ਐੱਲ ਏ ਮੁਹਾਲੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੀਜ ਪਾਲਸੀ ਰੱਦ ਕਰਨ ਦਾ ਭਰੋਸਾ ਦਿੱਤਾ। ਇਹ ਜਾਣਕਾਰੀ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਦਾਊਂ ਵੱਲੋਂ ਪ੍ਰੈੱਸ ਨੂੰ ਦਿੱਤੀ ਗਈ।
ਉਨ੍ਹਾਂ ਕਿਹਾ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪਿੰਡਾਂ ਦੀਆਂ ਕੀਮਤੀ ਪੰਚਾਇਤੀ ਜਮੀਨਾ, ਭੂ ਮਾਫੀਏ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸੇ ਸੰਘਰਸ਼ ਦੇ ਸ਼ਾਨਦਾਰ ਨਤੀਜੇ ਪਿਛਲੀਆਂ ਚੋਣਾ ਸਮੇਂ ਵੇਖਣ ਨੂੰ ਮਿਲੇ ਸਨ। ਜਿਸ ਦੇ ਨਤੀਜੇ ਵਜੋਂ ਭਿ੍ਰਸ਼ਟ ਮੰਤਰੀਆਂ ਅਤੇ ਭੂ ਮਾਫੀਏ ਨੂੰ ਮੂੰਹ ਦੀ ਖਾਣੀ ਪਈ ਸੀ। ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤੇ ਸਨ।
ਸਰਕਾਰ ਬਣਨ ਤੋਂ ਬਾਅਦ ਹਲਕਾ ਐੈਮ ਐੱਲ ਏ ਮੋਹਾਲੀ ਕੁਲਵੰਤ ਸਿੰਘ, ਇਲਾਕਾ ਮੈਂਬਰ ਅਤੇ ਸੰਸਥਾ ਦੇ ਮੈਂਬਰ ਲਗਾਤਾਰ ਸਰਕਾਰ ਨਾਲ ਰਾਬਤਾ ਕਰਕੇ ਇਸ 33 ਸਾਲਾ ਲੀਜ ਪਾਲਸੀ ਨੂੰ ਰੱਦ ਕਰਾਉਣ ਲਈ ਅਤੇ ਪਾਲਸੀ ਦੀ ਦੁਰਵਰਤੋਂ ਨਾਲ ਹੜੱਪੀਆਂ ਜਮੀਨਾਂ ਵਾਪਿਸ ਕਰਾਉਣ ਦੀ ਮੰਗ ਕਰਦੇ ਆ ਰਹੇ ਹਨ।
ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕੱਲ ਸ਼ਾਮ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਨੁਮਾਇੰਦਿਆਂ ਜਿਨ੍ਹਾਂ ਵਿੱਚ ਸਤਨਾਮ ਦਾਊਂ, ਐਡਵੋਕੇਟ ਬਲਦੇਵ ਸਿੱਧੂ, ਰਿਟਾਇਰਡ ਅਸਿਸਟੈੱਟ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਐੱਮ ਐੱਲ ਏ ਮੁਹਾਲੀ ਦੇ ਨੁਮਾਇੰਦਿਆਂ ਜਿਨ੍ਹਾ ਵਿੱਚ ਬਲਰਾਜ ਗਿੱਲ, ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ ਮਟੌਰ, ਰਣਜੀਤ ਸਿੰਘ ਢਿੱਲੋਂ, ਅਕਵਿੰਦਰ ਸਿੰਘ ਗੋਸਲ ਅਤੇ ਆਰ.ਪੀ. ਸ਼ਰਮਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ, ਹੋਰ ਮੰਤਰੀਆਂ ਅਤੇ ਰਸੂਖਦਾਰਾਂ ਵੱਲੋਂ ਇਸ ਪਾਲਸੀ ਦੀ ਦੁਰਵਰਤੋਂ ਕਰਕੇ ਪਿੰਡਾਂ ਦੀਆਂ ਕੀਮਤੀ ਜਮੀਨਾ ਹੜੱਪਣ ਦੀਆਂ ਕੋਸ਼ਿਸ਼ਾਂ ਤੇ ਵਿਚਾਰ ਕੀਤਾ ਗਿਆ, ਮੀਟਿੰਗ ਵਿੱਚ ਪੰਚਾਇਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਜਰੀ ਬਲਾਕ ਦੇ ਪਿੰਡ ਚੰਦਪੁਰ ਦੀ ਜਮੀਨ ਜੋ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰਕੇ ਬਚਾ ਲਈ ਸੀ, ਪਰ ਨਵੀਂ ਸਰਕਾਰ ਬਣਨ ਤੋਂ ਬਾਅਦ 21 ਮਾਰਚ ਨੂੰ ਇਸ ਪਿੰਡ ਦੀ ਜਮੀਨ ਨੂੰ ਇਸ ਲੀਜ ਪਾਲਸੀ ਦੀ ਦੁਰਵਰਤੋਂ ਕਰਦੇ ਹੋਏ ਕਿਸੇ ਵੱਡੇ ਰਸੂਖਦਾਰ ਦੇ ਨਾਮ ਤੇ ਰਜਿਸਟਰਡ ਕਰ ਦਿੱਤੀ ਸੀ, ਜਿਸ ਕਾਰਨ ਇਸ ਪਿੰਡ ਅਤੇ ਇਲਾਕੇ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਅਵਿਸਵਾਸ ਦੀ ਭਾਵਨਾ ਬਣ ਗਈ ਸੀ। ਇਹ ਸਾਰੀ ਗੱਲਬਾਤ ਹੋਣ ਤੋਂ ਬਾਅਦ ਪੰਚਾਇਤ ਮੰਤਰੀ ਵੱਲੋਂ ਇਲਾਕੇ ਦੇ ਲੋਕਾਂ ਅਤੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਲੰਮੇ ਸੰਘਰਸ਼ ਅਤੇ ਅਤੇ ਐੱਮ ਐੱਲ ਏ ਮੁਹਾਲੀ ਅਤੇ ਖਰੜ ਰਾਹੀਂ ਕੀਤੀ ਗਈ ਚਾਰਾਜੋਈ ਨੂੰ ਦੇਖਦੇ ਹੋਏ ਕਿਹਾ ਕਿ ਸਰਕਾਰ ਪਹਿਲਾਂ ਹੀ ਪੰਜਾਬ ਦੀਆਂ ਪੰਚਾਇਤੀ ਜਮੀਨਾਂ ਤੇ ਨਜਾਇਜ ਕਬਜਿਆਂ ਨੂੰ ਹਟਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਯੋਜਬੰਦੀ ਜਾਰੀ ਹੈ ਅਤੇ ਇਸਦੇ ਚੰਗੇ ਨਤੀਜੇ ਮਈ ਮਹੀਨੇ ਤੋਂ ਦਿਖਣੇ ਸ਼ੁਰੂ ਹੋ ਜਾਣਗੇ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ 33 ਸਾਲਾ ਲੀਜ ਪਾਲਸੀ ਰੱਦ ਕਰਨ ਦਾ ਭਰੋਸਾ ਦਿੱਤਾ।
ਸਤਨਾਮ ਦਾਊਂ, ਪ੍ਰਧਾਨ ਪੰਜਾਬ ਅਗੇਂਸਟ ਕੁਰੱਪਸ਼ਨ, ਸੰਪਰਕ : 85281-25021
ਐਡਵੋਕੇਟ ਬਲਦੇਵ ਸਿੱਧੂ ਸਾਬਕਾ ਐਡੀਸ਼ਨਲ ਡਾਇਰੈਕਟਰ ਪੰਚਾਇਤ ਵਿਭਾਗ ਸੰਪਰਕ : 98725-30555
No comments:
Post a Comment