SBP GROUP

SBP GROUP

Search This Blog

Total Pageviews

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਧਿਕਾਰੀ ਨਾਲ ਮੀਟਿੰਗ

 ਪਟਿਆਲਾ, 02 ਅਪ੍ਰੈਲ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ -ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ. ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਮਿਤੀ 14 ਮਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ -ਐਨ.ਆਈ.ਐਕਟ 138 ਦੇ ਕੇਸ, ਮਨੀ ਰਿਕਵਰੀ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਦੇ ਕੇਸ, ਹੋਰ ਸਿਵਲ ਵਿਵਾਦ ਦੇ ਕੇਸ ਲਏ ਜਾਣਗੇ।


 ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ ਗੈਰ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਯੋਗ ਕੇਸ, ਰੱਖ-ਰਖਾਵ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ ਤਲਾਕ ਨੂੰ ਛੱਡ ਕੇ, ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵੀ ਸ਼ਾਮਲ ਹੋਣਗੇ।

  ਜ਼ਿਲ੍ਹਾ ਅਤੇ ਸੈਸ਼ਨ ਸ਼੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ। ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਵਿਵਸਥਾ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। 

No comments:


Wikipedia

Search results

Powered By Blogger